Breaking News
Home / ਭਾਰਤ / ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੁੜ ਮੰਗੀ 40 ਦਿਨਾਂ ਦੀ ਪੈਰੋਲ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੁੜ ਮੰਗੀ 40 ਦਿਨਾਂ ਦੀ ਪੈਰੋਲ

ਜਬਰ ਜਨਾਹ ਅਤੇ ਕਤਲ ਮਾਮਲੇ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ਕੈਦ ਹੈ ਡੇਰਾ ਮੁਖੀ
ਸਿਰਸਾ/ਬਿਊਰੋ ਨਿਊਜ਼ : ਸਾਧਵੀ ਜਬਰ ਜਨਾਹ, ਪੱਤਰਕਾਰ ਰਾਮ ਚੰਦਰ ਛਤਰਪਤੀ ਅਤੇ ਰਣਜੀਤ ਕਤਲ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਕੈਦ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰੀਮਤ ਰਾਮ ਰਹੀਮ ਸਿੰਘ ਨੇ 40 ਦਿਨਾਂ ਦੀ ਮੁੜ ਪੈਰੋਲ ਮੰਗੀ ਹੈ। ਇਸ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਬੇਨਤੀ ਪੱਤਰ ਭੇਜ ਦਿੱਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਦੱਸਿਆ ਹੈ ਕਿ ਡੇਰਾ ਮੁਖੀ ਵੱਲੋਂ 40 ਦਿਨਾਂ ਦੀ ਪੈਰੋਲ ਮੰਗੀ ਗਈ ਹੈ। ਉਨ੍ਹਾਂ ਵੱਲੋਂ ਦਿੱਤੇ ਗਏ ਬੇਨਤੀ ਪੱਤਰ ਨੂੰ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਤੈਅ ਕਰਨਗੇ ਕਿ ਪੈਰੋਲ ਦੇਣੀ ਹੈ ਜਾਂ ਨਹੀਂ। ਜੇਕਰ ਡੇਰਾ ਮੁਖੀ ਨੂੰ ਪੈਰੋਲ ਮਿਲਦੀ ਹੈ ਤਾਂ ਉਹ ਕਿੱਥੇ ਰਹਿਣਗੇ ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀ ਹੀ ਤਹਿਤ ਕਰਨਗੇ। ਡੇਰਾ ਸਿਰਸਾ ਵੱਲੋਂ 25 ਜਨਵਰੀ ਨੂੰ ਸ਼ਾਹ ਸਤਨਾਮ ਸਿੰਘ ਦਾ ਜਨਮ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾਂਦਾ ਹੈ, ਜਿਸ ਦੀ ਡੇਰੇ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਪੈਰੋਲ ਮਿਲਣ ’ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਐਤਕੀਂ ਸਿਰਸਾ ’ਚ 25 ਜਨਵਰੀ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰ ਸਕਦੇ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਨੂੰ 40 ਦਿਨ ਦੀ ਪੈਰੋਲ ਮਿਲੀ ਸੀ ਅਤੇ ਉਹ ਯੂਪੀ ਦੇ ਬਾਗਪਤ ਆਸ਼ਰਮ ਵਿਚ ਰਹੇ ਸਨ। ਜਿੱਥੋਂ ਉਹ ਆਨਲਾਈਨ ਸਤਿਸੰਗ ਰਾਹੀਂ ਆਪਣੇ ਸ਼ਰਧਾਲੂਆਂ ਨੂੰ ਪ੍ਰਵਚਨ ਵੀ ਸੁਣਾਉਂਦੇ ਰਹੇ ਸਨ।

 

 

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …