ਟੋਰਾਂਟੋ/ਬਿਊਰੋ ਨਿਊਜ਼ : ਡਰੱਗਜ ਤੇ ਹਥਿਆਰਾਂ ਦੀ ਜਾਂਚ ਦੇ ਸਬੰਧ ਵਿੱਚ ਟੋਰਾਂਟੋ ਦੇ ਇੱਕ ਵਿਅਕਤੀ ਨੂੰ ਕਈ ਚਾਰਜਿਜ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਖੁਲਾਸਾ ਪੀਲ ਰੀਜਨਲ ਪੁਲਿਸ ਵੱਲੋਂ ਕੀਤਾ ਗਿਆ। ਪੀਲ ਪੁਲਿਸ ਨੇ ਦੱਸਿਆ ਕਿ ਜਾਂਚ 2022 ਦੇ ਅੰਤ ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਦੋ ਘਰਾਂ ਤੇ ਇੱਕ ਗੱਡੀ ਨੂੰ ਚੈੱਕ ਕਰਨ ਲਈ ਸਰਚ ਵਾਰੰਟ ਕਢਵਾਏ ਗਏ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਨ੍ਹਾਂ ਵਾਰੰਟਸ ਤੋਂ ਬਾਅਦ ਮਿਸੀਸਾਗਾ ਸਥਿਤ ਇੱਕ ਘਰ ਤੇ ਗੱਡੀ ਦੀ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਟੋਰਾਂਟੋ ਦੇ ਇੱਕ ਘਰ ਦੀ ਵੀ ਤਲਾਸ਼ੀ ਲਈ ਗਈ। ਇੱਥੋਂ ਉਨ੍ਹਾਂ ਨੂੰ ਇੱਕ ਭਰੀ ਹੋਈ ਹੈਂਡਗੰਨ ਤੇ ਕੋਕੀਨ ਬਰਾਮਦ ਹੋਈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …