-17.4 C
Toronto
Friday, January 30, 2026
spot_img
Homeਪੰਜਾਬਪੰਜਾਬ 'ਚ ਚਾਰ ਕਿਸਾਨਾਂ ਵਲੋਂ ਖੁਦਕੁਸ਼ੀ

ਪੰਜਾਬ ‘ਚ ਚਾਰ ਕਿਸਾਨਾਂ ਵਲੋਂ ਖੁਦਕੁਸ਼ੀ

7ਭਗਵੰਤ ਮਾਨ ਨੇ ਕਿਹਾ, ਕਿਸਾਨ ਖੁਦਕੁਸ਼ੀਆਂ ਦੇ ਆਲਮ ‘ਚ ਸ਼ੋਭਾ ਨਹੀਂ ਦਿੰਦੇ ਸਰਕਾਰੀ ਜਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪਟਿਆਲਾ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਚਾਰ ਕਿਸਾਨਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਉਤੇ ਆਮ ਆਦਮੀ ਪਾਰਟੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਨ੍ਹਾਂ ਖੁਦਕੁਸ਼ੀਆਂ ਉਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਖੁਦ ਨੂੰ ਕਿਸਾਨ ਹਿਤੈਸ਼ੀ ਦੱਸਣ ਵਾਲੇ ਬਾਦਲ ਪਰਿਵਾਰ ਨੂੰ ਅਸਲ ਵਿੱਚ ਕਿਸਾਨਾਂ ਨਾਲ ਕੋਈ ਵਾਸਤਾ ਨਹੀਂ। ઠਕਿਸਾਨਾਂ ਦੀ ਬਾਂਹ ਫੜਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿੱਚ ਸੂਬੇ ਦੀ ਗਠਜੋੜ ਸਰਕਾਰ ਪੂਰੀ ਤਰ੍ਹਾਂ ਨਾਲ ਅਸਫਲ ਸਾਬਿਤ ਹੋਈ ਹੈ।ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਸੂਬੇ ਦੀ ਵਰ੍ਹੇਗੰਢ ਦੇ ਜਸ਼ਨ ਮਨਾਉਣ ਵਿੱਚ ਰੁੱਝੀ ਰਹੀ, ਜਦਕਿ ਦੂਸਰੇ ਪਾਸੇ ਜਿਸ ਸੂਬੇ ਲਈ ਉਹ ਜਸ਼ਨ ਮਨਾ ਰਹੇ ਸਨ, ਉਸ ਸੂਬੇ ਦੇ ਚਾਰ ਕਿਸਾਨ ਖੁਦਕੁਸ਼ੀਆਂ ਕਰ ਗਏ। ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਕਰਜ਼ਾ ਮੁਕਤੀ ਤਿਆਰ ਕੀਤੇ ਐਕਸ਼ਨ ਪਲਾਨ ਉਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ 2018 ਤੱਕ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਕਰਜ ਮੁਕਤ ਕਰ ਦਿੱਤਾ ਜਾਵੇਗਾ।
ਬਾਦਲ ਦੇ ਲਿਫਾਫੇ ‘ਚੋਂ ਨਿਕਲੇਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨઠ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਕੌਣ ਬਣੇਗਾ। ਇਸ ਵੇਲੇ ਪੰਥਕ ਤੇ ਸਿਆਸੀ ਹਲਕਿਆਂ ਵਿੱਚ ਚਰਚਾ ਜ਼ੋਰਾਂ ‘ਤੇ ਹੈ। ਜਾਣਕਾਰੀ ਮੁਤਾਬਕ ਮੌਜੂਦਾ ਪ੍ਰਧਾਨ ਅਵਤਾਰ ਸਿੰਘ ਸਮੇਤ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਨਾਂ ਦੀ ਚਰਚਾ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਚਾਹੇ ਕੋਈ ਵੀ ਹੋਵੇ ਪਰ ਬਾਦਲ ਦੇ ਲਿਫਾਫੇ ਵਿੱਚੋਂ ਹੀ ਨਿਕਲੇਗਾ। ਸ਼੍ਰੋਮਣੀ ਕਮੇਟੀ ਦੇ ਨਵੇਂ ਸਦਨ ਦੇ ਗਠਨ ਲਈ ਤਿਆਰੀਆਂ ਜ਼ੋਰਾਂ ‘ਤੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ। ਨਵੇਂ ਸਦਨ ਦੀ ਪਲੇਠੀ ਮੀਟਿੰਗ ਪੰਜ ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਰੱਖੀ ਗਈ ਹੈ। ਇਸ ਲਈ ਪੰਜ ਨਵੰਬਰ ਦਾ ਦਿਨ ਸ਼੍ਰੋਮਣੀ ਕਮੇਟੀ ਲਈ ਅਹਿਮ ਹੈ। ਇਸ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਵੇਗੀ।

RELATED ARTICLES
POPULAR POSTS