Breaking News
Home / ਭਾਰਤ / ਸੁਪਰੀਮ ਕੋਰਟ ‘ਚ ਯੂਪੀ ਸਰਕਾਰ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਦਾ ਕੀਤਾ ਵਿਰੋਧ

ਸੁਪਰੀਮ ਕੋਰਟ ‘ਚ ਯੂਪੀ ਸਰਕਾਰ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਦਾ ਕੀਤਾ ਵਿਰੋਧ

ਨਵੀਂ ਦਿੱਲੀ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਘਟਨਾ ਦੇ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਵੱਲੋਂ ਸੁਪਰੀਮ ਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਲਗਾਈ ਗਈ ਸੀ, ਜਿਸ ਦਾ ਉਤਰ ਪ੍ਰਦੇਸ਼ ਦੀ ਯੋਗੀ ਅਦਿੱਤਿਆ ਨਾਥ ਸਰਕਾਰ ਵੱਲੋਂ ਵਿਰੋਧ ਕੀਤਾ ਗਿਆ। ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਉਤਰ ਪ੍ਰਦੇਸ਼ ਸਰਕਾਰ ਨੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਵੱਲੋਂ ਲਖੀਮਪੁਰ ਖੀਰੀ ਵਿਚ ਕੀਤੇ ਗਏ ਕਾਰੇ ਨੂੰ ਘਿਨੌਣਾ ਅਪਰਾਧ ਦੱਸਿਆ ਹੈ। ਧਿਆਨ ਰਹੇ ਕਿ ਕਿਸਾਨ ਅੰਦੋਲਨ ਦੇ ਚਲਦਿਆਂ ਲਖੀਮਪੁਰ ਖੀਰੀ ਵਿਚ ਇਕ ਥਾਰ ਗੱਡੀ ਕਿਸਾਨਾਂ ‘ਤੇ ਆ ਚੜ੍ਹੀ ਸੀ। ਇਸ ਹਾਦਸੇ ਦੌਰਾਨ ਚਾਰ ਕਿਸਾਨਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਿਸ ਗੱਡੀ ਨੇ ਕਿਸਾਨਾਂ ਨੂੰ ਦਰੜਿਆ ਸੀ ਉਸ ਗੱਡੀ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਮੁੰਡਾ ਅਸ਼ੀਸ਼ ਮਿਸ਼ਰਾ ਸਵਾਰ ਸੀ। ਇਸ ਮਾਮਲੇ ਦਾ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਜੇਲ੍ਹ ਵਿਚ ਬੰਦ ਹੈ ਅਤੇ ਉਸ ਨੇ ਆਪਣੀ ਜ਼ਮਾਨਤ ਲਈ ਸੁਪਰੀਮ ਕੋਰਟ ਵਿਚ ਅਰਜੀ ਦਾਖਲ ਕੀਤੀ ਸੀ ਜਿਸ ‘ਤੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ ਅਤੇ ਸੁਪਰੀਮ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।

 

Check Also

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ

ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ …