Breaking News
Home / ਦੁਨੀਆ / ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ

ਨਵੀਂ ਦਿੱਲੀ : ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਆਪਣੇ ਪੀਐਮ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿਤਾ ਹੈ। ਲਗਾਤਾਰ ਦੂਜੀ ਵਾਰ ਜਿੱਤ ਕੇ ਪ੍ਰਧਾਨ ਮੰਤਰੀ ਚੱਲ ਰਹੀ ਜੈਸਿੰਡਾ ਆਰਡਰਨ ਦੀ ਇਸ ਸਰਕਾਰ ਦਾ ਸਮਾਂ ਅਜੇ ਅਕਤੂਬਰ ਤੱਕ ਸੀ, ਪਰ ਉਨ੍ਹਾਂ ਆਉਣ ਵਾਲੀ 7 ਫਰਵਰੀ ਨੂੰ ਪੀਐਮ ਦਾ ਅਹੁਦਾ ਛੱਡ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਲੇਬਰ ਪਾਰਟੀ ਦੇ ਅਹੁਦੇ ‘ਤੋਂ ਵੀ ਅਸਤੀਫਾ ਦੇਣ ਦੀ ਗੱਲ ਕਹੀ। ਜੈਸਿੰਡਾ ਆਰਡਰਨ ਨੇ ਨਿਊਜ਼ੀਲੈਂਡ ਵਿਚ ਹੋਣ ਜਾ ਰਹੀਆਂ ਪਾਰਲੀਮੈਂਟ ਦੀਆਂ ਚੋਣਾਂ ਦੀ ਤਰੀਕ 14 ਅਕਤੂਬਰ 2023 ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਦੀ ਚੋਣ ਨਾ ਲੜਣ ਦਾ ਐਲਾਨ ਵੀ ਕਰ ਦਿੱਤਾ। ਪ੍ਰਧਾਨ ਮੰਤਰੀ ਆਰਡਰਨ ਦਾ ਹੈਰਾਨ ਕਰਨ ਵਾਲਾ ਫੈਸਲਾ ਸਾਢੇ ਪੰਜ ਸਾਲਾਂ ਦੇ ਕਾਰਜਕਾਲ ਤੋਂ ਬਾਅਦ ਆਇਆ ਹੈ ਕਿਉਂਕਿ ਉਨ੍ਹਾਂ ਨੇ ਕਰੋਨਾ ਵਾਇਰਸ ਮਹਾਂਮਾਰੀ ਦੇ ਮੁਸ਼ਕਲ ਸਮੇਂ ਦੌਰਾਨ ਨਿਊਜ਼ੀਲੈਂਡ ਦੀ ਅਗਵਾਈ ਕੀਤੀ ਸੀ। ਪੀਐਮ ਆਰਡਰਨ ਨੇ ਕਿਹਾ ਕਿ ਉਹ ਜਾਣਦੀ ਹੈ ਕਿ ਪ੍ਰਧਾਨ ਮੰਤਰੀ ਨੂੰ ਕੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਵਿਸ਼ਵਾਸ ਹੈ ਕਿ ਉਸਦੇ ਕੋਲ ਹੁਣ ਨਿਆਂ ਕਰਨ ਦੀ ਊਰਜਾ ਨਹੀਂ ਹੈ। ਧਿਆਨ ਰਹੇ ਕਿ ਜੈਸਿੰਡਾ ਆਰਡਨ 2017 ਵਿਚ 37 ਸਾਲ ਦੀ ਉਮਰ ਵਿਚ ਨਿਊਜ਼ੀਲੈਂਡ ਦੀ ਸਭ ਤੋਂ ਘੱਟ ਉਮਰ ਦੀ ਪ੍ਰਧਾਨ ਮੰਤਰੀ ਬਣੀ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਜੈਸਿੰਡਾ ਆਰਡਨ ਨੇ ਕਈ ਮੁਸ਼ਕਲਾਂ ਦਾ ਬਿਹਤਰ ਤਰੀਕੇ ਨਾਲ ਸਾਹਮਣਾ ਕੀਤਾ ਅਤੇ ਪ੍ਰਸਿੱਧੀ ਹਾਸਲ ਕੀਤੀ। ਉਧਰ ਦੂਜੇ ਪਾਸੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵਲੋਂ 7 ਫਰਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਭਾਰਤੀ ਰਾਜਨੀਤੀ ਨੂੰ ਜੈਸਿੰਡਾ ਆਰਡਰਨ ਵਰਗੇ ਨੇਤਾਵਾਂ ਦੀ ਜ਼ਰੂਰਤ ਹੈ।

 

Check Also

ਉਜਬੇਕਿਸਤਾਨ ’ਚ ਭਾਰਤੀ ਬਿਜਨਸਮੈਨ ਨੂੰ 20 ਸਾਲ ਦੀ ਸਜ਼ਾ

ਕਫ ਸਿਰਪ ਨਾਲ 68 ਬੱਚਿਆਂ ਦੀ ਮੌਤ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਜਬੇਕਿਸਤਾਨ ਦੀ ਸੁਪਰੀਮ …