Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਮੋਹਾਲੀ ਵਿਖੇ ਚੱਲ ਰਹੇ ਮੋਰਚੇ ‘ਚ ਹੋਇਆ ਵਿਰੋਧ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਮੋਹਾਲੀ ਵਿਖੇ ਚੱਲ ਰਹੇ ਮੋਰਚੇ ‘ਚ ਹੋਇਆ ਵਿਰੋਧ

ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ, 328 ਲਾਪਤਾ ਪਾਵਨ ਸਰੂਪਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਚੱਲ ਰਹੇ ਪੱਕੇ ਮੋਰਚੇ ‘ਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਿਰੋਧ ਦਾ ਸਾਹਮਣਾ ਕਰਨ ਪਿਆ।
ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਡਵੋਕੇਟ ਧਾਮੀ ਅੱਜ ਕੌਮੀ ਇਨਸਾਫ਼ ਮੋਰਚੇ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ ਪ੍ਰੰਤੂ ਵਿਰੋਧ ਦੇ ਚਲਦਿਆਂ ਉਨ੍ਹਾਂ ਨੂੰ ਧਰਨੇ ਨੂੰ ਬਿਨਾ ਸੰਬੋਧਨ ਕੀਤਿਆਂ ਹੀ ਪਰਤਣਾ ਪਿਆ। ਇਸ ਮੌਕੇ ਧਾਮੀ ਦੇ ਕਾਫ਼ਲੇ ‘ਤੇ ਪਥਰਾਅ ਹੋਣ ਦੀ ਖਬਰ ਸਾਹਮਣੇ ਆਈ ਹੈ, ਪਥਰਾਅ ਕਾਰਨ ਧਾਮੀ ਦੇ ਕਾਫਲੇ ‘ਚ ਸ਼ਾਮਲ ਕਈ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਧਿਆਨ ਰਹੇ ਕਿ ਚੰਡੀਗੜ੍ਹ-ਮੋਹਾਲੀ ਦੀ ਸਰਹੱਦ ‘ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ, ਲਾਪਤਾ ਪਾਵਨ ਸਰੂਪਾਂ ਅਤੇ ਬੇਅਦਬੀ ਮਾਮਲੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੱਕਾ ਮੋਰਚਾ ਲੱਗਿਆ ਹੋਇਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …