6.4 C
Toronto
Saturday, November 8, 2025
spot_img
Homeਪੰਜਾਬਭਾਜਪਾ ਦੇ ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ

ਭਾਜਪਾ ਦੇ ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ

ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਕਾਰਨ ‘ਆਪ’ ਉਮੀਦਵਾਰ ਜਸਬੀਰ ਲਾਡੀ ਦੀ ਹੋਈ ਹਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਮੇਅਰ ਦੇ ਅਹੁਦੇ ਲਈ ਹੋਈ ਵੋਟਿੰਗ ਦੌਰਾਨ ਅਨੂਪ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ। ਵੋਟਿੰਗ ਦੌਰਾਨ ਭਾਜਪਾ ਨੂੰ ਕੁੱਲ 15 ਵੋਟ ਮਿਲੇ ਜਿਨ੍ਹਾਂ ਵਿਚ ਇਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਵੀ ਸ਼ਾਮਲ ਹੈ ਜਦਕਿ ਆਮ ਆਦਮੀ ਪਾਰਟੀ ਨੂੰ 14 ਵੋਟ ਹੀ ਮਿਲੇ। ਇਸ ਦੌਰਾਨ ਕੋਈ ਕਰਾਸ ਵੋਟਿੰਗ ਨਹੀਂ ਹੋਈ ਜਦਕਿ ਵੋਟਿੰਗ ਦੌਰਾਨ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗੈਰ ਹਾਜ਼ਰ ਰਹੇ। ਇਸ ਤੋਂ ਪਹਿਲਾਂ ਹਾਊਸ ‘ਚ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਨੌਮੀਨੇਟਿਡ ਕੌਂਸਲਰ ਦੇ ਬੈਠਣ ਨੂੰ ਲੈ ਕੇ ਸਵਾਲ ਚੁੱਕਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਵੋਟਿੰਗ ਦਾ ਅਧਿਕਾਰ ਨਹੀਂ ਹੈ। ਇਸ ‘ਤੇ ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਉਹ ਵੀ ਹਾਊਸ ਦਾ ਹਿੱਸਾ ਹਨ ਅਤੇ ਉਨ੍ਹਾਂ ਨੂੰ ਵੋਟ ਪਾਉਣ ਦਾ ਅਧਿਕਾਰ ਹੈ। ਇਸੇ ਦੌਰਾਨ ਚੰਡੀਗੜ੍ਹ ਨਗਰ ਨਿਗਮ ਦੇ ਤਿੰਨਾਂ ਅਹੁਦਿਆਂ ‘ਤੇ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ‘ਤੇ ਵੀ ਭਾਜਪਾ ਦੇ ਕੰਵਰਜੀਤ ਰਾਣਾ ਨੇ ਜਿੱਤ ਹਾਸਲ ਕੀਤੀ ਹੈ ਅਤੇ ਡਿਪਟੀ ਮੇਅਰ ਦੇ ਅਹੁਦੇ ‘ਤੇ ਭਾਜਪਾ ਦੇ ਹਰਜੀਤ ਸਿੰਘ ਜਿੱਤੇ ਹਨ।

 

RELATED ARTICLES
POPULAR POSTS