Breaking News
Home / ਪੰਜਾਬ / ਜ਼ੀਰਾ ’ਚ ਸ਼ਰਾਬ ਫੈਕਟਰੀ ਦਾ ਮਾਮਲਾ : ਸਾਂਝੇ ਮੋਰਚੇ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਜ਼ੀਰਾ ’ਚ ਸ਼ਰਾਬ ਫੈਕਟਰੀ ਦਾ ਮਾਮਲਾ : ਸਾਂਝੇ ਮੋਰਚੇ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਪੰਜਾਬ ਦੀਆਂ ਬਾਕੀ ਪ੍ਰਦੂਸ਼ਣ ਫੈਲਾਉਣ ਵਾਲੀਆਂ ਫੈਕਟਰੀਆਂ ਖਿਲਾਫ ਵੀ ਕਾਰਵਾਈ ਦੀ ਮੰਗ
ਫਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਵੇਂ ਫਿਰੋਜ਼ਪੁਰ ਦੇ ਜ਼ੀਰਾ ’ਚ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਸਾਂਝਾ ਮੋਰਚਾ ਦੇ ਆਗੂਆਂ ਨੇ ਆਪਣੀਆਂ ਕੁਝ ਹੋਰ ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰੱਖਣ ਦਾ ਫੈਸਲਾ ਲਿਆ ਹੈ। ਧਰਨਾ ਸਥਾਨ ’ਤੇ ਪਿੰਡ ਮਨਸੂਰਵਾਲ ਕਲਾਂ ਦੇ ਸਰਪੰਚ ਅਤੇ ਸਾਂਝਾ ਮੋਰਚਾ ਕਮੇਟੀ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਸ ਫੈਕਟਰੀ ਦੇ ਤਿੰਨੋਂ ਯੂਨਿਟ ਬੰਦ ਕਰਨ ਦੇ ਲਿਖ਼ਤੀ ਹੁਕਮ ਜਾਰੀ ਕਰੇ ਤੇ ਪਿਛਲੇ ਦਿਨੀਂ ਜੇਲ੍ਹਾਂ ਵਿਚ ਗਏ ਪ੍ਰਦਰਸ਼ਨਕਾਰੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪ੍ਰਦਰਸ਼ਨਕਾਰੀਆਂ ਦੀਆਂ ਜਾਇਦਾਦਾਂ ਸਬੰਧੀ ਪੇਸ਼ ਕੀਤੀਆਂ ਗਈਆਂ ਫਰਦਾਂ ਵਾਪਸ ਕੀਤੀਆਂ ਜਾਣ ਅਤੇ ਫੈਕਟਰੀ ਦੇ ਪ੍ਰਦੂਸ਼ਣ ਕਾਰਣ ਜਿਨ੍ਹਾਂ ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਮੁਆਵਜ਼ੇ ਦੀ ਰਕਮ ਸਰਕਾਰੀ ਖਜ਼ਾਨੇ ਵਿਚੋਂ ਦੇਣ ਦੀ ਬਜਾਏ ਫੈਕਟਰੀ ਮਾਲਕ ਪਾਸੋਂ ਵਸੂਲੀ ਜਾਵੇ। ਆਗੂਆਂ ਨੇ ਧਰਨਾਕਾਰੀਆਂ ਖ਼ਿਲਾਫ ਦਰਜ ਕੀਤੇ ਗਏ ਸਾਰੇ ਕੇਸ ਰੱਦ ਕਰਨ ਦੀ ਮੰਗ ਵੀ ਰੱਖੀ। ਮੋਰਚੇ ਦੇ ਆਗੂਆਂ ਨੇ ਹੁਣ ਪੰਜਾਬ ਦੀਆਂ ਬਾਕੀ ਪ੍ਰਦੂਸ਼ਣ ਫ਼ੈਲਾਉਣ ਵਾਲੀਆਂ ਫ਼ੈਕਟਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੇ ਜਾਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ। ਮਾਲਬਰੋਜ਼ ਸ਼ਰਾਬ ਫੈਕਟਰੀ ਮਨਸੂਰਵਾਲ ਕਲਾਂ ’ਚ ਚੱਲ ਰਹੇ ਸਾਂਝੇ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਣੇ ਕਈ ਸੀਨੀਅਰ ਆਗੂ ਪੁੱਜੇ ਅਤੇ ਸਾਂਝਾ ਮੋਰਚਾ ਕਮੇਟੀ ਨਾਲ ਮੀਟਿੰਗ ਵੀ ਕੀਤੀ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …