4.1 C
Toronto
Thursday, November 6, 2025
spot_img
Homeਪੰਜਾਬਪਰਨੀਤ ਕੌਰ ਵੀ ਭਾਜਪਾ ’ਚ ਹੋਣਗੇ ਸ਼ਾਮਲ!

ਪਰਨੀਤ ਕੌਰ ਵੀ ਭਾਜਪਾ ’ਚ ਹੋਣਗੇ ਸ਼ਾਮਲ!

ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਹਨ ਪਰਨੀਤ ਕੌਰ
ਚੰਡੀਗੜ੍ਹ/ਬਿਊਰੋ ਨਿਊਜ਼
ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਕਿਸੇ ਸਮੇਂ ਵੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਪਹਿਲਾਂ ਚਰਚਾ ਸੀ ਕਿ ਪਰਨੀਤ ਕੌਰ 29 ਜਨਵਰੀ ਨੂੰ ਭਾਜਪਾ ਵਿਚ ਸ਼ਾਮਲ ਹੋ ਜਾਣਗੇ, ਪਰ ਹੁਣ ਪਟਿਆਲਾ ਵਿਚ ਅਮਿਤ ਸ਼ਾਹ ਦੀ ਰੈਲੀ ਰੱਦ ਹੋ ਗਈ ਹੈ ਅਤੇ ਰੈਲੀ ਲਈ ਅਜੇ ਨਵੀਂ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਪਰਨੀਤ ਕੌਰ ਹੁਣ ਕਿਸੇ ਸਮੇਂ ਵੀ ਭਾਜਪਾ ਵਿਚ ਸ਼ਾਮਲ ਹੋਣ ਲਈ ਦਿੱਲੀ ਜਾ ਸਕਦੇ ਹਨ। ਧਿਆਨ ਰਹੇ ਕਿ ਅਜੇ ਪਿਛਲੇ ਦਿਨੀਂ ਹੀ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬਾਦਲ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਤੋਂ ਪਹਿਲਾਂ ਕਾਂਗਰਸ ਦੇ ਹੋਰ ਵੀ ਕਈ ਸੀਨੀਅਰ ਆਗੂ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿਚ ਸੁਨੀਲ ਜਾਖੜ, ਬਲਬੀਰ ਸਿੰਘ ਸਿੱਧੂ ਅਤੇ ਰਾਜ ਕੁਮਾਰ ਵੇਰਕਾ ਦਾ ਨਾਮ ਵੀ ਸ਼ਾਮਲ ਹੈ। ਉਧਰ ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ਵਿਚੋਂ ਕੱਢ ਦੇਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਸਾਰੇ ਸੀਨੀਅਰ ਆਗੂਆਂ ਨੂੰ ਡੱਟ ਕੇ ਕੰਮ ਕਰਨ ਲਈ ਕਹਿ ਦਿੱਤਾ ਹੈ।

RELATED ARTICLES
POPULAR POSTS