ਫਾਜ਼ਿਲਕਾ ’ਚ ਫਸਲ ਦੇ ਹੋਏ ਨੁਕਸਾਨ ਲਈ ਦਿੱਤੇ ਗਏ ਚੈਕ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਾਜ਼ਿਲਕਾ ਵਿਚ ਕਿਸਾਨਾਂ ਨੂੰ ਖਰਾਬ ਹੋਈ ਫਸਲ ਲਈ ਮੁਆਵਜ਼ਾ ਰਾਸ਼ੀ ਲਈ ਚੈਕ ਦਿੱਤੇ। ਇਹ ਮੁਆਵਜ਼ਾ ਰਾਸ਼ੀ ਉਨ੍ਹਾਂ ਕਿਸਾਨਾਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਦੀ ਫਸਲ ਸਾਲ 2020 ਵਿਚ ਖਰਾਬ ਹੋਈ ਸੀ। ਖਰਾਬ ਹੋਈ ਫਸਲ ਸਬੰਧੀ ਜਿਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ, ਉਨ੍ਹਾਂ ਵਿਚ ਬੱਲੂਆਣਾ ਹਲਕੇ ਦੇ ਕਿਸਾਨ ਸ਼ਾਮਲ ਹਨ। ਇਸੇ ਦੌਰਾਨ ਸੀਐਮ ਮਾਨ ਨੇ ਮੀਂਹ ਨਾਲ ਮਕਾਨਾਂ ਨੂੰ ਹੋਏ ਨੁਕਸਾਨ ਲਈ ਵੀ ਮੁਆਵਜ਼ਾ ਰਾਸ਼ੀ ਦੇ ਚੈਕ ਦਿੱਤੇ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵਲੋਂ ਅਨਾੳੂਂਸਮੈਂਟ ਕਰਨ ਅਤੇ ਬਾਅਦ ਵਿਚ ਮੁੱਕਰਨ ਦੇ ਚੱਲਦਿਆਂ ਇਹ ਸਮਾਗਮ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਸੂਬੇ ਦਾ ਖਜ਼ਾਨਾ ਲੁੱਟਿਆ ਹੈ, ਉਨ੍ਹਾਂ ਕੋਲੋਂ ਹੀ ਰਿਕਵਰੀ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਵੇ।