ਰਾਜੇਵਾਲ ਨੇ ਪੰਜਾਬ ’ਚ ਘੱਟ ਰਹੇ ਪਾਣੀ ਦੇ ਪੱਧਰ ’ਤੇ ਪ੍ਰਗਟਾਈ ਚਿੰਤਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ, ਪੈਲੀਆਂ ਬਚਾ ਲਈਆਂ ਗਈਆਂ ਹਨ, ਹੁਣ ਪਾਣੀ ਬਚਾਉਣ ਦੀ ਵਾਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕੀਤਾ ਹੈ। ਰਾਜੇਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਪੰਜਾਬੀ ਵਿਅਕਤੀ ਹੁਣ ਪਾਣੀਆਂ ਲਈ ਤਿੰਨ ਫਰਵਰੀ ਨੂੰ ਮੁਹਾਲੀ ’ਚ ਮੋਰਚਾ ਲਾਉਣਗੇ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਰਾਜੇਵਾਲ ਨੇ ਕਿਹਾ ਕਿ ਸਾਡੇ ਖੇਤਾਂ ਨੂੰ ਪੂਰਾ ਪਾਣੀ ਨਹੀਂ ਮਿਲ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਧਰਤੀ ਹੇਠਲਾ ਪਾਣੀ ਖਤਮ ਹੁੰਦਾ ਜਾ ਰਿਹਾ ਹੈ ਅਤੇ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ 2025 ਤੋਂ ਮਗਰੋਂ ਦੁਨੀਆ ਦੇ ਬਹੁਤੇ ਦੇਸ਼ ਪਾਣੀ ਪੀਣ ਲਈ ਵੀ ਤਰਸਣਗੇ। ਰਾਜੇਵਾਲ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਣੀ ਮੁੱਕਣ ਕਰਕੇ ਪੰਜਾਬ ਬੰਜਰ ਹੋ ਜਾਵੇਗਾ। ਕੇਂਦਰ ਸਰਕਾਰ ’ਤੇ ਆਰੋਪ ਲਗਾਉਂਦੇ ਹੋਏ ਰਾਜੇਵਾਲ ਨੇ ਕਿਹਾ ਕਿ ਸਰਕਾਰ ਧੱਕੇ ਨਾਲ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਨੂੰ ਬਚਾਉਣ ਲਈ ਹੁਣ ਤਿੰਨ ਫਰਵਰੀ ਨੂੰ ਮੁਹਾਲੀ ’ਚ ਮੋਰਚਾ ਲੱਗੇਗਾ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਇਕੱਠ ਹੋਵੇਗਾ ਅਤੇ ਇਸ ਤੋਂ ਬਾਅਦ ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਮੋਰਚਾ ਲਗਾਇਆ ਜਾਵੇਗਾ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …