15.1 C
Toronto
Tuesday, September 15, 2026
spot_img
Homeਪੰਜਾਬਨਵਜੋਤ ਸਿੰਘ ਸਿੱਧੂ ਨੂੰ ਵੀ ‘ਭਾਰਤ ਜੋੜੋ’ ਯਾਤਰਾ ’ਚ ਸ਼ਾਮਲ ਹੋਣ ਲਈ...

ਨਵਜੋਤ ਸਿੰਘ ਸਿੱਧੂ ਨੂੰ ਵੀ ‘ਭਾਰਤ ਜੋੜੋ’ ਯਾਤਰਾ ’ਚ ਸ਼ਾਮਲ ਹੋਣ ਲਈ ਸੱਦਾ

ਨਵਜੋਤ ਸਿੰਘ ਸਿੱਧੂ ਨੂੰ ਵੀ ‘ਭਾਰਤ ਜੋੜੋ’ ਯਾਤਰਾ ’ਚ ਸ਼ਾਮਲ ਹੋਣ ਲਈ ਸੱਦਾਪੰਜਾਬ ਕਾਂਗਰਸ ’ਚ ਚਰਚਾਵਾਂ ਦਾ ਬਜ਼ਾਰ ਗਰਮ
ਚੰਡੀਗੜ੍ਹ/ਬਿੳੂਰੋ ਨਿੳੂਜ਼
ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਵਿਚ ‘ਭਾਰਤ ਜੋੜੋ’ ਯਾਤਰਾ ਸ਼ੁਰੂ ਕੀਤੀ ਗਈ ਹੈ, ਜੋ ਆਪਣੇ ਆਖਰੀ ਪੜ੍ਹਾਅ ’ਤੇ ਜੰਮੂ ਕਸ਼ਮੀਰ ਵਿਚ ਪਹੁੰਚ ਚੁੱਕੀ ਹੈ। ਇਸ ਯਾਤਰਾ ਦਾ ਸਮਾਪਤੀ ਸਮਾਰੋਹ 30 ਜਨਵਰੀ ਨੂੰ ਜੰਮੂ ਕਸ਼ਮੀਰ ਵਿਚ ਹੀ ਹੋਣਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਸ ਯਾਤਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ ਅਤੇ ਉਹ ਪਟਿਆਲਾ ਦੀ ਜੇਲ੍ਹ ਵਿਚ ਬੰਦ ਹਨ। ਹੁਣ ਚਰਚਾ ਹੈ ਕਿ ਆਉਂਦੀ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਵਿਚੋਂ ਰਿਹਾਈ ਹੋ ਸਕਦੀ ਹੈ। ਇਸੇ ਦੌਰਾਨ ਭਰੋਸੇਯੋਗ ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਨਵਜੋਤ ਸਿੰਘ ਸਿੱਧੂ ਹੁਣ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਗਮ ’ਚ ਸ਼ਾਮਲ ਹੋ ਸਕਦੇ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵਲੋਂ ਨਵਜੋਤ ਸਿੱਧੂ ਨੂੰ ਇਸ ਸਬੰਧੀ ਸੱਦਾ ਵੀ ਭੇਜਿਆ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਆਗੂਆਂ ਵਿਚ ਸਰਗਰਮੀ ਵਧ ਗਈ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਵੀ ਕਾਂਗਰਸ ਦੀ ਇਸ ਯਾਤਰਾ ਵਿਚ ਸ਼ਾਮਲ ਹੋਏ ਸਨ।

 

 

RELATED ARTICLES
POPULAR POSTS