ਕਿਹਾ : ਨਵੇਂ ਸਾਲ ਦੀ ਸ਼ੁਰੂਆਤ ਉਜਵਲ ਭਵਿੱਖ ਦੀਆਂ ਉਮੀਦਾਂ ਨਾਲ ਹੋਈ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਸਵੇਰੇ 10.30 <:10.30> ਵਜੇ ਦੇਸ਼ ਦੇ 71 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਤਹਿਤ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ। ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਮਾਗਮ ਦੌਰਾਨ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਮੋਦੀ ਨੇ ਕਿਹਾ ਕਿ ਇਹ 2023 ਦਾ ਪਹਿਲਾ ਰੋਜ਼ਗਾਰ ਮੇਲਾ ਹੈ ਅਤੇ ਨਵੇਂ ਸਾਲ ਦੀ ਸ਼ੁਰੂਆਤ ਉਜਵਲ ਭਵਿੱਖ ਦੀਆਂ ਨਵੀਆਂ ਉਮੀਦਾਂ ਨਾਲ ਹੋਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰੋਜ਼ਗਾਰ ਮੇਲੇ ’ਚ ਜਿਨ੍ਹਾਂ ਨੌਜਵਾਨਾਂ ਨੂੰ ਨੌਕਰੀ ਮਿਲੀ ਹੈ, ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਲੱਖਾਂ ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣਗੀਆਂ। ਧਿਆਨ ਰਹੇ ਕਿ ਪਿਛਲੇ ਸਾਲ ਦੋ ਰੋਜ਼ਗਾਰ ਮੇਲਿਆਂ ਦੌਰਾਨ ਪ੍ਰਧਾਨ ਮੰਤਰੀ 1 ਲੱਖ 47 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਦੇ ਚੁੱਕੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰੋਜ਼ਗਾਰ ਮੇਲੇ ਸਾਡੀ ਸਰਕਾਰ ਦੀ ਪਹਿਚਾਣ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਸਾਡੀ ਸਰਕਾਰ ਜੋ ਸੰਕਲਪ ਲੈਂਦੀ ਹੈ, ਉਸ ਨੂੰ ਸਾਬਤ ਵੀ ਕਰਕੇ ਦਿਖਾਉਂਦੀ ਹੈ।