3.1 C
Toronto
Thursday, December 18, 2025
spot_img
Homeਪੰਜਾਬਸ਼ੋ੍ਰਮਣੀ ਕਮੇਟੀ ਨੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ’ਤੇ ਪ੍ਰਗਟਾਇਆ ਇਤਰਾਜ਼

ਸ਼ੋ੍ਰਮਣੀ ਕਮੇਟੀ ਨੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ’ਤੇ ਪ੍ਰਗਟਾਇਆ ਇਤਰਾਜ਼

ਐਡਵੋਕੇਟ ਧਾਮੀ ਬੋਲੇ : ਘੱਟ ਗਿਣਤੀਆਂ ਲਈ ਅਲੱਗ ਨੀਤੀ ਅਪਣਾ ਰਹੀ ਹੈ ਕੇਂਦਰ ਸਰਕਾਰ
ਅੰਮਿ੍ਰਤਸਰ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਤੋਂ 40 ਦਿਨ ਦੀ ਪੈਰੋਲ ਦੇਣ ’ਤੇ ਸ਼ੋ੍ਰਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ’ਤੇ ਘੱਟਗਿਣਤੀ ਵਰਗ ਲਈ ਅਲੱਗ ਨੀਤੀਆਂ ਅਪਨਾਉਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਲਾਤਕਾਰ ਵਰਗੇ ਦੋਸ਼ਾਂ ਦਾ ਸਾਹਮਣੇ ਕਰ ਰਹੇ ਡੇਰਾ ਮੁਖੀ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਫਿਰ ਬੰਦੀ ਸਿੰਘ ਨੂੰ ਪੈਰੋਲ ਕਿਉਂ ਨਹੀਂ ਦਿੱਤੀ ਜਾਂਦੀ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਡੇਰਾ ਮੁਖੀ ਨੂੰ ਇਸ ਸਮਾਜ ’ਚ ਘੁੰਮਣ ਦੇ ਲਈ ਖੁੱਲ੍ਹਾ ਛੱਡਿਆ ਜਾ ਸਕਦਾ ਹੈ ਤਾਂ ਫਿਰ ਸਿੱਖ ਧਰਮ ਲਈ ਸੰਘਰਸ਼ ਕਰਨ ਵਾਲੇ ਸਿੱਖ ਬੰਦੀਆਂ ਨੂੰ ਰਿਹਾਅ ਕਰਨਾ ਕੇਂਦਰ ਸਰਕਾਰ ਲਈ ਕਿਉਂ ਮੁਸ਼ਕਿਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਇਹੀ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਪੈਦਾ ਕਰ ਰਹੀ ਹੈ। ਜੇਕਰ ਰਾਮ ਰਹੀਮ ਇਕ ਸਾਲ ’ਚ 4 ਵਾਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਉਠਾਈ ਜਾ ਰਹੀ ਅਵਾਜ਼ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਕਿਉਂ ਸੁਣਾਈ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਭਾਰਤ ਅੰਦਰ ਹਰ ਧਰਮ ਦੇ ਲੋਕ ਬਸਦੇ ਹਨ ਪ੍ਰੰਤੂ ਦੁੱਖ ਦੀ ਗੱਲ ਹੈ ਕਿ ਇਥੇ ਸੰਵਿਧਾਨ ਦੀ ਉਲੰਘਣਾ ਕਰਕੇ ਘੱਟਗਿਣਤੀਆਂ ਲਈ ਅਲੱਗ ਨੀਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS