ਇਸ ਵਾਰ ਬਲੀਦਾਨ ਅਤੇ ਸੰਸਕ੍ਰਿਤੀ ਦੀ ਝਲਕ ਨਹੀਂ ਹੋ ਸਕੇਗੀ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿਚ ਇਸ ਵਾਰ ਦੇਸ਼ ਦੇ ਗੌਰਵਮਈ ਇਤਿਹਾਸ ਨੂੰ ਪੇਸ਼ ਕਰਨ ਵਾਲੀ ਪੰਜਾਬ ਦੀ ਝਾਕੀ ਨਜ਼ਰ ਨਹੀਂ ਆਵੇਗੀ ਕਿਉਂਕਿ ਭਾਰਤ ਸਰਕਾਰ ਵੱਲੋਂ ਪੰਜਾਬ ਦੀ ਝਾਕੀ ਨੂੰ ਰਿਜੈਕਟ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਕ ਟਵੀਟ ਕਰਕੇ ਪੰਜਾਬ ਦੀ ਝਾਕੀ ਨੂੰ ਰਿਜੈਕਟ ਕਰਨ ’ਤੇ ਹੈਰਾਨੀ ਪ੍ਰਗਟ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਮਾਮਲੇ ਨੂੰ ਕੇਂਦਰ ਸਰਕਾਰ ਅੱਗੇ ਮਜ਼ਬੂਤੀ ਨਾਲ ਉਠਾਉਣ ਦੀ ਮੰਗ ਕੀਤੀ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੀਂ ਦਿੱਲੀ ’ਚ ਗਣਤੰਤਰ ਦਿਵਸ ਮੌਕੇ ਪਰੇਡ ਹੋਵੇਗੀ, ਜਿੱਥੇ ਦੇਸ਼ ਦੇ ਸਾਰੇ ਰਾਜਾਂ ਵੱਲੋਂ ਆਪਣੀ-ਆਪਣੀ ਸੱਭਿਅਤਾ ਅਤੇ ਸੰਸਕ੍ਰਿਤੀ ਨੂੰ ਪੇਸ਼ ਕਰਦੀਆਂ ਹੋਈਆਂ ਝਾਕੀਆਂ ਕੱਢੀਆਂ ਜਾਂਦੀਆਂ ਹਨ। ਪੰ੍ਰਤੂ ਇਸ ਵਾਰ ਪੰਜਾਬ ਦੀ ਝਾਕੀ ਰਿਜੈਕਟ ਕੀਤੇ ਜਾਣ ਤੋਂ ਬਾਅਦ ਦੇਸ਼-ਵਿਦੇਸ਼ ’ਚ ਬੈਠੇ ਪੰਜਾਬੀ ਆਪਣੇ ਸੂਬੇ ਦੀ ਗੌਰਵਮਈ ਗਾਥਾ ਨੂੰ ਦੇਖਣ ਤੋਂ ਵੰਚਿਤ ਰਹਿ ਜਾਣਗੇ। ਧਿਆਨ ਰਹੇ ਕਿ ਦੇਸ਼ ਦੀ ਅਜ਼ਾਦੀ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਅਤੇ ਦੇਸ਼ ਨੂੰ ਅਜ਼ਾਦ ਕਰਵਾਉਣ ਵਿਚ ਮੋਹਰੀ ਭੂਮਿਕਾ ਨਿਭਾਈ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …