Breaking News
Home / ਭਾਰਤ / ਬਿਹਾਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਵਿਅਕਤੀਆਂ ਦੀ ਹੋਈ ਮੌਤ

ਬਿਹਾਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਵਿਅਕਤੀਆਂ ਦੀ ਹੋਈ ਮੌਤ

6 ਵਿਅਕਤੀਆਂ ਦੀ ਅੱਖਾਂ ਦੀ ਰੋਸ਼ਨੀ ਗਈ, ਕਈਆਂ ਦੀ ਹਾਲਤ ਗੰਭੀਰ
ਸੀਵਾਨ/ਬਿਊਰੋ ਨਿਊਜ਼ : ਸ਼ਰਾਬਬੰਦੀ ਵਾਲੇ ਸੂਬੇ ਬਿਹਾਰ ’ਚ ਇਕ ਵਾਰ ਫਿਰ ਤੋਂ ਜ਼ਹਿਰੀਲੀ ਸ਼ਰਾਬ ਨੇ ਹਾਹਾਕਾਰ ਮਚਾ ਦਿੱਤੀ ਹੈ। ਬਿਹਾਰ ਦੇ ਸੀਵਾਨ ਜਿਲ੍ਹੇ ’ਚ ਲੰਘੇ 24 ਘੰਟਿਆਂ ਦੌਰਾਨ ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 14 ਤੋਂ ਜ਼ਿਆਦਾ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਿਨ੍ਹਾਂ ਵਿਚੋਂ 2 ਵਿਅਕਤੀਆਂ ਦਾ ਇਲਾਜ ਸੀਵਾਨ ’ਚ ਹੀ ਚੱਲ ਰਿਹਾ ਜਦਕਿ 12 ਵਿਅਕਤੀਆਂ ਵਿਚੋਂ ਤਿੰਨ ਨੂੰ ਗੋਰਖਪੁਰ ਅਤੇ 9 ਵਿਅਕਤੀਆਂ ਨੂੰ ਪਟਨਾ ਰੈਫਰ ਕੀਤਾ ਗਿਆ ਹੈ। ਜ਼ਹਿਰੀਲੀ ਸ਼ਰਾਬ ਪੀਣ ਕਾਰਨ 6 ਵਿਅਕਤੀਆਂ ਦੀ ਅੱਖਾਂ ਦੀ ਰੋਸ਼ਨੀ ਵੀ ਚਲੀ ਗਈ ਹੈ ਅਤੇ ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੌਤਾਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ। ਏਡੀਜੀ ਜਤਿੰਦਰ ਸਿੰਘ ਨੇ ਕਿਹਾ ਕਿ ਸੈਨੇਟਾਈਜ਼ਰ ਬਣਾਉਣ ਦੇ ਲਈ ਕੋਲਕਾਤਾ ਤੋਂ ਸਪਿਰਟ ਮੰਗਵਾਈ ਗਈ ਸੀ, ਜਿਸ ਤੋਂ ਇਹ ਜ਼ਹਿਰੀਲੀ ਸ਼ਰਾਬ ਤਿਆਰ ਕੀਤੀ ਗਈ ਸੀ। ਬਿਹਾਰ ਪੁਲਿਸ ਮੁਤਾਬਕ ਇਹ ਜ਼ਹਿਰੀਲੀ ਸ਼ਰਾਬ ਤਿਆਰ ਕਰਨ ਦੇ ਮਾਮਲੇ ’ਚ ਹੁਣ ਤੱਕ 16 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਧਿਆਨ ਰਹੇ ਇਸ ਤੋਂ ਪਹਿਲਾਂ ਵੀ ਬਿਹਾਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 70 ਵਿਅਕਤੀਆਂ ਦੀ ਮੌਤ ਹੋ ਗਈ ਸੀ।

 

Check Also

ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ

ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …