Breaking News
Home / ਪੰਜਾਬ / ਪੱਤਰਕਾਰ ਖੁਦਕੁਸ਼ੀ ਮਾਮਲੇ ’ਚ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੂੰ ਮਿਲੀ ਜ਼ਮਾਨਤ

ਪੱਤਰਕਾਰ ਖੁਦਕੁਸ਼ੀ ਮਾਮਲੇ ’ਚ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੂੰ ਮਿਲੀ ਜ਼ਮਾਨਤ

ਪੱਤਰਕਾਰ ਨੇ ਵਿਧਾਇਕ ’ਤੇ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਲਗਾਏ ਸਨ ਆਰੋਪ
ਪਟਿਆਲਾ/ਬਿਊਰੋ ਨਿਊਜ਼ : ਰਾਜਪੁਰਾ ਦੇ ਪੱਤਰਕਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਜ਼ਮਾਨਤ ਦੇ ਦਿੱਤੀ। ਲੰਘੀ 11 ਨਵੰਬਰ 2022 ਨੂੰ ਰਾਜਪੁਰਾ ਵਿਖੇ ਪੱਤਰਕਾਰ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸਾਬਕਾ ਵਿਧਾਇਕ ਲਗਾਤਾਰ ਭਗੌੜਾ ਚੱਲਿਆ ਆ ਰਿਹਾ ਸੀ ਅਤੇ ਅੱਜ ਕੋਰਟ ਵੱਲੋਂ ਕੰਬੋਜ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਧਿਆਨ ਰਹੇ ਕਿ ਨਵੰਬਰ ਮਹੀਨੇ ’ਚ ਰਾਜਪੁਰਾ ਦੇ ਪੱਤਰਕਾਰ ਰਮੇਸ਼ ਸ਼ਰਮਾ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਕਰਨ ਤੋਂ ਪਹਿਲਾਂ ਉਨ੍ਹਾਂ ਇਕ ਵੀਡੀਓ ਬਣਾਇਆ ਅਤੇ ਇਕ ਸੁਸਾਈਡ ਪੱਤਰ ਵੀ ਲਿਖਿਆ ਸੀ,ਜਿਸ ਵਿਚ ਉਨ੍ਹਾਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ’ਤੇ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਆਰੋਪ ਲਗਾਇਆ ਸੀ। ਪੱਤਰਕਾਰ ਰਮੇਸ਼ ਸ਼ਰਮਾ ਨੇ ਕਿਹਾ ਸੀ ਕਿ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ ਵੱਲੋਂ ਬਹੁਤ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਰਕੇ ਮੈਂ ਆਤਮ ਹੱਤਿਆ ਕਰ ਰਿਹਾ ਹਾਂ। ਇਸ ਮਾਮਲੇ ਵਿਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕੋਈ ਵੀ ਸਪੱਸ਼ਟੀਕਰਨ ਨਹੀਂ ਸੀ ਆਇਆ ਅਤੇ ਉਹ ਰੂਪੋਸ਼ ਹੋ ਗਏ ਸਨ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …