ਠੰਡ ਦਾ ਪ੍ਰਕੋਪ ਪਹਿਲਾਂ ਵਾਂਗ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅੱਜ ਮੰਗਲਵਾਰ ਨੂੰ ਹਲਕੀ ਬਾਰਸ਼ ਹੋਈ। ਜਦਕਿ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚਲੀਆਂ ਕੁਝ ਥਾਵਾਂ ’ਤੇ ਠੰਡ ਅਜੇ ਵੀ ਬਰਕਰਾਰ ਹੈ। ਚੰਡੀਗੜ੍ਹ ’ਚ ਮੌਸਮ ਵਿਭਾਗ ਨੇ ਦੱਸਿਆ ਕਿ ਰਾਜਧਾਨੀ ਚੰਡੀਗੜ੍ਹ ਸਮੇਤ ਦੋਵਾਂ ਰਾਜਾਂ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਸ਼ ਹੋਈ। ਬਠਿੰਡਾ ਵਿੱਚ ਕੜਾਕੇ ਦੀ ਠੰਡ ਜਾਰੀ ਹੈ ਤੇ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ’ਚ ਘੱਟੋ-ਘੱਟ ਤਾਪਮਾਨ 5 ਡਿਗਰੀ, ਬਰਨਾਲਾ ’ਚ 6.4 ਡਿਗਰੀ, ਫਰੀਦਕੋਟ ’ਚ 6.9 ਡਿਗਰੀ, ਅੰਮਿ੍ਰਤਸਰ ’ਚ 6.2 ਡਿਗਰੀ, ਲੁਧਿਆਣਾ ’ਚ 7.4 ਡਿਗਰੀ ਅਤੇ ਪਟਿਆਲਾ ’ਚ 9.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ ਸਿਰਸਾ ਸਭ ਤੋਂ ਠੰਡਾ ਰਿਹਾ, ਜਿੱਥੇ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਦੌਰਾਨ ਇਹ ਵੀ ਦੱਸਿਆ ਗਿਆ ਕਿ ਪੰਜਾਬ ’ਚ 29 ਜਨਵਰੀ ਤੱਕ ਤੇਜ਼ ਮੀਂਹ ਪੈਣ ਦੇ ਅਸਾਰ ਹਨ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਉਧਰ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿਚ ਵੀ ਗਰਜ਼, ਗੜੇਮਾਰੀ ਤੇ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।
Check Also
ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ
ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …