ਚੰਡੀਮੰਦਿਰ ਤੋਂ ਪਹੁੰਚੀ ਆਰਮੀ ਦੀ ਟੀਮ ਨੇ ਕੀਤੀ ਚੈਕਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਹੜਕੰਪ ਮਚ ਗਿਆ। ਚੰਡੀਗੜ੍ਹ ਦੇ ਜੁਡੀਸ਼ੀਅਲ ਕੰਪਲੈਕਸ ’ਚ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਅਤੇ ਇਕ ਸਰਚ ਅਪ੍ਰੇਸ਼ਨ ਚਲਾਇਆ ਗਿਆ। ਮੌਕੇ ’ਤੇ ਪਹੁੰਚੀ ਪੁਲਿਸ ਫੋਰਸ ਨੇ ਪੂਰੇ ਕੰਪਲੈਕਸ ਨੂੰ ਸੀਲ ਕਰ ਦਿੱਤਾ ਸੀ ਅਤੇ ਸਾਰੇ ਵਕੀਲਾਂ ਨੂੰ ਵੀ ਬਾਹਰ ਰਹਿਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਸਰਚ ਅਪ੍ਰੇਸ਼ਨ ਸੈਲ ਦੇ ਕਮਾਂਡੋ, ਡੌਗ ਸਕਵਾਇਡ, ਬੰਬ ਡਿਸਪੋਜਲ ਟੀਮ ਅਤੇ ਰਿਜ਼ਰਵ ਫੋਰਸ ਦੀ ਟੀਮ ਕੋਰਟ ਪਹੁੰਚੀ ਅਤੇ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਵੀ ਜੁਡੀਸ਼ੀਅਲ ਕੰਪਲੈਕਸ ਦੇ ਬਾਹਰ ਤਾਇਨਾਤ ਕਰ ਦਿੱਤੀਆਂ ਗਈਆਂ ਸਨ। ਚਲਾਏ ਗਏ ਸਰਚ ਅਪ੍ਰੇਸ਼ਨ ਦੌਰਾਨ ਇਕ ਸ਼ੱਕੀ ਕੈਰੀ ਬੈਗ ਮਿਲਿਆ ਜਿਸ ’ਚ ਟਿਫਨ ਅਤੇ ਬੋਤਲ ਸੀ। ਜਿਸ ਦੀ ਜਾਂਚ ਲਈ ਚੰਡੀਮੰਦਿਰ ਤੋਂ ਆਰਮੀ ਦੀ ਟੀਮ ਨੂੰ ਬੁਲਾਇਆ ਗਿਆ ਪ੍ਰੰਤੂ ਜਾਂਚ ਦੌਰਾਨ ਇਸ ਵਿਚ ਕੁੱਝ ਵੀ ਸ਼ੱਕੀ ਨਹੀਂ ਪਾਇਆ ਗਿਆ, ਜਿਸ ਤੋਂ ਬਾਅਦ ਸਰਚ ਅਪ੍ਰੇਸ਼ਨ ਨੂੰ ਖਤਮ ਕਰ ਦਿੱਤਾ ਗਿਆ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …