ਵਿਰੋਧੀ ਧਿਰ ਮੱਧਕਾਲੀ ਚੋਣਾਂ ਦੀ ਕਰ ਰਹੀ ਹੈ ਮੰਗ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸੀਨੀਅਰ ਆਗੂ ਫਵਾਦ ਚੌਧਰੀ ਨੂੰ ਗਿ੍ਰਫਤਾਰ ਕਰ ਲਿਆ ਹੈ। ਗਿ੍ਰਫਤਾਰੀ ਤੋਂ ਕੁਝ ਘੰਟੇ ਪਹਿਲਾਂ ਚੌਧਰੀ ਨੇ ਪਾਰਟੀ ਪ੍ਰਧਾਨ ਇਮਰਾਨ ਖਾਨ ਨੂੰ ਗਿ੍ਰਫਤਾਰ ਕਰਨ ਦੀ ਸਰਕਾਰ ਦੀ ਕਥਿਤ ਸਾਜਿਸ਼ ਦੀ ਜਨਤਕ ਤੌਰ ’ਤੇ ਨਿੰਦਾ ਕੀਤੀ ਸੀ। ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਸਕੱਤਰ ਦੀ ਸ਼ਿਕਾਇਤ ’ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਫਵਾਦ ’ਤੇ ਕੋਹਸਰ ਪੁਲਿਸ ਸਟੇਸ਼ਨ ’ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਬਾਅਦ ’ਚ ਉਨ੍ਹਾਂ ਨੂੰ ਲਾਹੌਰ ਸਥਿਤ ਰਿਹਾਇਸ਼ ਤੋਂ ਹਿਰਾਸਤ ’ਚ ਲੈ ਲਿਆ ਗਿਆ ਸੀ। ਇਸੇ ਦੌਰਾਨ ਫਵਾਦ ਦੀ ਗਿ੍ਰਫਤਾਰੀ ਤੋਂ ਬਾਅਦ ਪੀਟੀਆਈ ਆਗੂਆਂ ਨੇ ਪਾਕਿਸਤਾਨ ਦੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਆਗੂ ਹਾਫਿਜ਼ ਫਰਹਾਦ ਅੱਬਾਸ ਨੇ ਕਿਹਾ ਕਿ ਫਵਾਦ ਚੌਧਰੀ ਨੂੰ ਉਨ੍ਹਾਂ ਦੇ ਘਰ ਤੋਂ ਗੈਰਕਾਨੂੰਨੀ ਤਰੀਕੇ ਨਾਲ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕਿਹਾ ਅਸੀਂ ਹੁਣ ਚੁੱਪ ਨਹੀਂ ਬੈਠਾਂਗੇ। ਫਵਾਦ ਚੌਧਰੀ ਦੀ ਗਿ੍ਰਫਤਾਰੀ ਨੇ ਪਾਕਿਸਤਾਨ ਵਿਚ ਸਿਆਸੀ ਤਣਾਅ ਹੋਰ ਵਧਾ ਦਿੱਤਾ ਹੈ ਅਤੇ ਇਮਰਾਨ ਖਾਨ ਦੀ ਅਗਵਾਈ ਵਾਲੀ ਵਿਰੋਧੀ ਧਿਰ ਮੱਧਕਾਲੀ ਚੋਣਾਂ ਦੀ ਮੰਗ ਕਰ ਰਹੀ ਹੈ।
Check Also
ਪਿਸ਼ਾਵਰ ਦੀ ਮਸਜਿਦ ‘ਚ ਆਤਮਘਾਤੀ ਹਮਲਾ, 100 ਦੇ ਕਰੀਬ ਮੌਤਾਂ
ਹਸਪਤਾਲਾਂ ‘ਚ ਐਮਰਜੈਂਸੀ ਐਲਾਨੀ, ਸ਼ਹਿਰੀਆਂ ਨੂੰ ਖ਼ੂਨ ਦਾਨ ਕਰਨ ਦੀ ਅਪੀਲ ਪਿਸ਼ਾਵਰ/ਬਿਊਰੋ ਨਿਊਜ਼ : ਪਾਕਿਸਤਾਨ …