8.7 C
Toronto
Friday, October 17, 2025
spot_img
Homeਪੰਜਾਬਰਾਮ ਰਹੀਮ ਦੀ ਪੈਰੋਲ ’ਤੇ ਭੜਕਿਆ ਸ਼ੋ੍ਰਮਣੀ ਅਕਾਲੀ ਦਲ

ਰਾਮ ਰਹੀਮ ਦੀ ਪੈਰੋਲ ’ਤੇ ਭੜਕਿਆ ਸ਼ੋ੍ਰਮਣੀ ਅਕਾਲੀ ਦਲ

ਬੰਟੀ ਰੁਮਾਣਾ ਬੋਲੇ-ਭਾਜਪਾ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ’ਤੇ ਕਿਉਂ ਧਾਰੀ ਹੈ ਚੁੱਪ
ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਕੇ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਪੰਜਾਬ ਦੇ ਭਾਜਪਾ ਆਗੂਆਂ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਖੁਦ ਨੂੰ ਸਿੱਖਾਂ ਦਾ ਹਿਤੈਸ਼ੀ ਦੱਸਣ ਵਾਲੇ ਭਾਜਪਾ ਆਗੂ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਇਸ ਮਾਮਲੇ ’ਤੇ ਚੁੱਪ ਕਿਉਂ ਹਨ। ਬੰਟੀ ਰੋਮਾਣਾ ਨੇ ਕਿਹਾ ਕਿ ਰਾਮ ਰਹੀਮ ਨੂੰ ਲਗਾਤਾਰ ਪੈਰੋਲ ਅਤੇ ਫਰਲੋ ਦਿੱਤੀ ਜਾ ਰਹੀ ਹੈ ਪ੍ਰੰਤੂ 30 ਸਾਲ ਤੋਂ ਜੇਲ੍ਹ ਬੰਦ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੱਖ ਕੈਦੀਆਂ ਦੀ ਰਿਹਾਈ ਜਾਂ ਫਰਲੋ ’ਤੇ ਪੰਜਾਬ ਭਾਜਪਾ ਦੇ ਆਗੂ ਚੁੱਪ ਧਾਰੀ ਬੈਠੇ ਹਨ। ਉਨ੍ਹਾਂ ਕਿਹਾ ਕਿ ਰਾਜੋਆਣਾ ਨੂੰ ਪਿਤਾ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਦੇ ਲਈ 30 ਸਾਲ ’ਚ ਕੇਵਲ ਇਕ ਘੰਟੇ ਦੀ ਪੈਰੋਲ ਦਿੱਤੀ ਗਈ ਸੀ। ਬੰਟੀ ਰੋਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਅਤੇ ਪੰਜਾਬ ਭਾਜਪਾ ਦੇ ਆਗੂ ਦੱਸਣ ਕਿ ਪੈਰੋਲ ਅਤੇ ਫਰਲੋ ਦੀ ਛੋਟ ਕੇਵਲ ਰਾਮ ਰਹੀਮ ਲਈ ਹੀ ਰਿਜ਼ਰਵ ਹੈ। ਜਦਕਿ ਮਨੋਹਰ ਲਾਲ ਖੱਟਰ ਕਹਿ ਚੁੱਕੇ ਹਨ ਕਿ ਪੈਰੋਲ ਹਰ ਕਿਸੇ ਦਾ ਹੱਕ ਹੈ ਅਤੇ ਉਹ ਇਸ ਵਿਚ ਕੋਈ ਦਖਲਅੰਦਾਜ਼ੀ ਨਹੀਂ ਕਰ ਸਕਦੇ। ਇਸ ’ਤੇ ਅਕਾਲੀ ਆਗੂ ਨੇ ਕਿਹਾ ਕਿ ਇਹ ਹੱਕ ਸਿਰਫ਼ ਭਾਰਤੀ ਜਨਤਾ ਪਾਰਟੀ ਦੇ ਨਾਲ ਚੱਲਣ ਵਾਲਿਆਂ ਲਈ ਹੀ ਰਹਿ ਗਿਆ ਹੈ।

 

RELATED ARTICLES
POPULAR POSTS