ਰਾਕੇਸ਼ ਟਿਕੈਤ ਸਮੇਤ ਪੰਜਾਬ ਦੇ ਕਿਸਾਨ ਆਗੂ ਵੀ ਹੋਏ ਸ਼ਾਮਲ
ਜੀਂਦ/ਬਿਊਰੋ ਨਿਊਜ਼ : ਹਰਿਆਣਾ ਦੇ ਜੀਂਦ ’ਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦੀ ਮਹਾਂਪੰਚਾਇਤ ਹੋਈ। ਇਸ ’ਚ ਹਰਿਆਣਾ, ਪੰਜਾਬ, ਉਤਰ ਪ੍ਰਦੇਸ਼, ਰਾਜਸਥਾਨ ਅਤੇ ਉਤਰਖੰਡ ਸਮੇਤ ਕਈ ਸੂਬਿਆਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਪੰਚਾਇਤ ’ਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ, ਰਾਸ਼ਟਰੀ ਜਨਰਲ ਸਕੱਤਰ ਯੁੱਧਵੀਰ ਸਿੰਘ, ਪੰਜਾਬ ਤੋਂ ਜੋਗਿੰਦਰ ਸਿੰਘ ਉਗਰਾਹਾਂ ਅਤੇ ਡਾ. ਦਰਸ਼ਨ ਪਾਲ ਸਮੇਤ ਕਈ ਵੱਡੇ ਆਗੂ ਵੀ ਹਾਜ਼ਰ ਸਨ। ਅੱਜ ਦੀ ਪੰਚਾਇਤ ਕਿਸਾਨਾਂ ਦੀਆਂ ਕੁੱਝ ਮੰਗਾਂ ਨੂੰ ਸਰਕਾਰ ਪਾਸੋਂ ਲਾਗੂ ਕਰਵਾਉਣ ਲਈ ਕੀਤੀ ਗਈ ਜਿਨ੍ਹਾਂ ਵਿਚ ਘੱਟੋ-ਘੱਟ ਸਮਰਥਨ ਮੁੱਲ ਨੂੰ ਲਾਗੂ ਕਰਨ ਅਤੇ ਉਸੇ ਆਧਾਰ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ। ਇਸ ਤੋਂ ਇਲਾਵਾ ਕਰਜ਼ਦਾਰ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨਾ, ਬਿਜਲੀ ਸੋਧ ਬਿਲ 2022 ਨੂੰ ਵਾਪਸ ਲਿਆ ਜਾਵੇ, ਲਖੀਮਪੁਰ ਖੀਰੀ ਕਾਂਡ ਦੇ ਆਰੋਪੀ ਅਸ਼ੀਸ਼ ਮਿਸ਼ਰਾ ਦੇ ਪਿਤਾ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ’ਚੋਂ ਬਰਖਾਸਤ ਕਰਨਾ ਅਤੇ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਹੋਏ ਮੁਕੱਦਮੇ ਵਾਪਸ ਲਏ ਜਾਣ ਅਤੇ ਗੰਨੇ ਦਾ ਘੱਟੋ-ਘੱਟ ਰੇਟ 450 ਰੁਪਏ ਪ੍ਰਤੀ ਕੁਇੰਟਲ ਕਰਨ ਸਮੇਤ ਕਈ ਹੋਰ ਪ੍ਰਮੁੱਖ ਮੰਗਾਂ ਸ਼ਾਮਲ ਸਨ। ਉਧਰ ਸਮੁੱਚੇ ਪੰਜਾਬ ਵਿਚ ਵੀ ਕਿਸਾਨੀ ਮੰਗਾਂ ਨੂੰ ਲੈ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …