ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ‘ਸਰਵਵੈਕ’ ਵੈਕਸੀਨ ਕੀਤੀ ਪੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਦਵਾਈਆਂ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਇਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਹੁਣ ਸਰਵਾਈਕਲ ਕੈਂਸਰ ਨੂੰ ਰੋਕਣ ਲਈ ਵੈਕਸੀਨ ਬਣਾ ਲਈ ਹੈ। ਇਸ ਸਬੰਧੀ ਜਾਣਕਾਰੀ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਨਿਰਦੇਸ਼ਕ ਪ੍ਰਕਾਸ਼ ਕੁਮਾਰ ਨੇ ਦਿੱਤੀ। ਉਨ੍ਹਾਂ ਅੱਜ ਕੇਂਦਰੀ ਮੰਤਰੀ ਜਤਿੰਦਰ ਸਿੰਘ ਦੇ ਨਿਵਾਸ ਸਥਾਨ ’ਤੇ ਸਵਾਈਕਲ ਕੈਂਸਰ ਲਈ ਸੀਰਮ ਇੰਸਟੀਚਿਊਟ ਵੱਲੋਂ ਭਾਰਤ ਵਿਚ ਤਿਆਰ ਕੀਤੀ ਗਈ ਐਚ ਪੀ ਵੀ ਵੈਕਸੀਨ ‘ਸਰਵਵੈਕ’ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਇਹ ਦਵਾਈ ਸਰਵਾਈਕਲ ਕੈਂਸਰ ਨੂੰ ਰੋਕਣ ਵਿਚ ਕਾਰਗਰ ਸਾਬਤ ਹੋਵੇਗੀ। ਇਸ ਮੌਕੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਔਰਤਾਂ ਵਿਚ ਸਰਵਾਈਕਲ ਕੈਂਸਰ ਵਧੇਰੇ ਹੁੰਦਾ ਹੈ ਅਤੇ ਜੇਕਰ ਇਹ ਵੈਕਸੀਨ ਔਰਤਾਂ ਲਈ ਉਪਲਬਧ ਹੋ ਜਾਵੇ ਤਾਂ ਭਾਰਤ ’ਚ ਸਰਵਾਈਕਲ ਕੈਂਸਰ ਤੋਂ ਪੀੜਤ ਮਰੀਜ਼ਾਂ ਨੂੰ ਇਸ ਤੋਂ ਮੁਕਤੀ ਮਿਲ ਸਕਦੀ ਹੈ।