ਰੱਖਿਆ ਮੰਤਰੀ ਨੇ ਮੱਧ ਪ੍ਰਦੇਸ਼ ‘ਚ ਕਈ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ
ਸਿੰਗਰੌਲੀ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਤਾਧਾਰੀ ਭਾਜਪਾ ‘ਤੇ ਦੇਸ਼ ‘ਚ ਨਫਰਤ ਫੈਲਾਉਣ ਦਾ ਆਰੋਪ ਲਾਉਣ ਵਾਲੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਵਾਇਨਾਡ ਤੋਂ ਸੰਸਦ ਮੈਂਬਰ ਨੂੰ ਭਾਰਤ ਦੇ ਗੌਰਵ ਤੇ ਸਵੈ-ਮਾਣ ਨਾਲ ਨਹੀਂ ਖੇਡਣਾ ਚਾਹੀਦਾ। ਰਾਜਨਾਥ ਇਥੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ, ”ਮੈਂ ਦੇਸ਼ ਵਿੱਚ ਭਾਰਤ ਜੋੜੋ ਯਾਤਰਾ ਕੱਢ ਰਹੇ ਤੇ ਇਹ ਕਹਿਣ ਵਾਲੇ ਕਿ ਦੇਸ਼ ਵਿੱਚ ਨਫਰਤ ਦਾ ਮਾਹੌਲ ਹੈ, ਨੂੰ ਪੁੱਛਦਾ ਹਾਂ ਕਿ ਦੇਸ਼ ਵਿੱਚ ਨਫਰਤ ਨੂੰ ਜਨਮ ਕੌਣ ਦੇ ਰਿਹਾ ਹੈ।
ਦੇਸ਼ ਵਿੱਚ ਨਫਰਤ ਦੀ ਗੱਲ ਆਖ ਕੇ ਭਾਰਤ ਨੂੰ ਬਦਨਾਮ ਕੀਤਾ ਜਾ ਰਿਹੈ। ਰਾਹੁਲ ਜੀ ਤੁਹਾਨੂੰ ਕੀ ਹੋ ਗਿਆ ਹੈ? ਰਾਹੁਲ ਗਾਂਧੀ ਨੂੰ ਦੇਸ਼ ਦੇ ਸਨਮਾਨ, ਗੌਰਵ ਤੇ ਮਾਣ ਨਾਲ ਨਹੀਂ ਖੇਡਣਾ ਚਾਹੀਦਾ।” ਉਨ੍ਹਾਂ ਕਿਹਾ ਕਿ ਕਾਂਗਰਸੀ ਸਿਆਸਤਦਾਨ ਭਾਰਤੀ ਫੌਜੀਆਂ ਦੀ ਬਹਾਦਰੀ ‘ਤੇ ਸਵਾਲ ਚੁੱਕ ਰਹੇ ਹਨ।
Check Also
ਮਨੀਪੁਰ ਦੇ ਜਿਰੀਬਾਮ ’ਚ ਫਿਰ ਤੋਂ ਭੜਕੀ ਹਿੰਸਾ
5 ਵਿਅਕਤੀਆਂ ਦੀ ਹੋਈ ਮੌਤ ਇੰਫਾਲ/ਬਿਊਰੋ ਨਿਊਜ਼ : ਮਨੀਪੁਰ ਵਿਚ ਫਿਰ ਤੋਂ ਹਿੰਸਾ ਭੜਕ ਉਠੀ …