Breaking News
Home / ਭਾਰਤ / ਭਾਰਤ ਭਰ ‘ਚ ਮਨਾਇਆ ਗਿਆ ਗਣਤੰਤਰ ਦਿਵਸ

ਭਾਰਤ ਭਰ ‘ਚ ਮਨਾਇਆ ਗਿਆ ਗਣਤੰਤਰ ਦਿਵਸ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਫਹਿਰਾਇਆ ਤਿਰੰਗਾ
ਨਵੀਂ ਦਿੱਲੀ : ਭਾਰਤ ਨੇ ਵੀਰਵਾਰ ਨੂੰ ਆਪਣਾ 74ਵਾਂ ਗਣਤੰਤਰ ਦਿਵਸ ਮਨਾਇਆ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਰਤੱਵਿਆ ਪਥ ‘ਤੇ ਤਿਰੰਗਾ ਫਹਿਰਾਇਆ। ਜਿਸ ਤੋਂ ਬਾਅਦ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪਹਿਲੀ ਵਾਰ ਭਾਰਤ ‘ਚ ਬਣੀਆਂ 21 ਤੋਪਾਂ ਨਾਲ ਸਲਾਮੀ ਦਿੱਤੀ ਗਈ। ਜਦਕਿ ਇਸ ਤੋਂ ਪਹਿਲਾਂ ਬ੍ਰਿਟੇਨ ‘ਚ ਬਣੀਆਂ ਤੋਪਾਂ ਨਾਲ ਸਲਾਮੀ ਦਿੱਤੀ ਜਾਂਦੀ ਸੀ। ਇਸ ਤੋਂ ਬਾਅਦ ਰਾਸ਼ਟਰੀ ਗੀਤ ਦੇ ਨਾਲ ਪਰੇਡ ਦੀ ਸ਼ੁਰੂਆਤ ਹੋਈ ਅਤੇ ਰਾਸ਼ਟਰਪਤੀ ਨੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਭਾਰਤੀ ਫੌਜ ਦੇ ਤਿੰਨੋਂ ਵਿਭਾਗਾਂ ਦੀਆਂ ਟੁਕੜੀਆਂ ਵੱਲੋਂ ਹਥਿਆਰਾਂ ਦੇ ਨਾਲ-ਨਾਲ ਆਪਣੇ-ਆਪਣੇ ਕਰਤੱਵ ਵੀ ਦਿਖਾਏ ਗਏ। ਇਸ ਤੋਂ ਪਹਿਲਾਂ ਰਾਸ਼ਟਰਪਤੀ ਮੁਰਮੂ ਗਣਤੰਤਰ ਦਿਵਸ ਦੀ ਪਰੇਡ ਦੇ ਮੁੱਖ ਮਹਿਮਾਨ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲਸੀਸੀ ਨਾਲ ਕਰਤੱਵਿਆ ਪਥ ਪਹੁੰਚੇ ਜਿੱਥੇ ਪ੍ਰਧਾਨ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਪਰਵਾਨਿਆਂ ਦੇ ਸੁਪਨਿਆਂ ਨੂੰ ਅਸੀਂ ਮਿਲ ਕੇ ਪੂਰਾ ਕਰਾਂਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰ ਮੈਮੋਰੀਅਲ ‘ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਵਿਚ ਗਣਤੰਤਰ ਦਿਵਸ ਦੇ ਸਮਾਗਮ ‘ਚ ਪਹੁੰਚੇ
ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਤਿਰੰਗਾ ਫਹਿਰਾਇਆ। ਇਸੇ ਦੌਰਾਨ ਉਨ੍ਹਾਂ ਨੇ ਪਰੇਡ ਦਾ ਮੁਆਇਨਾ ਕਰਨ ਤੋਂ ਬਾਅਦ ਸਲਾਮੀ ਲਈ। ਇਸ ਮੌਕੇ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਦਿੱਲੀ ਵਿਚ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ ਪੰਜਾਬ ਦੀ ਝਾਕੀ ਨੂੰ ਨਾ ਸ਼ਾਮਲ ਕਰਨ ‘ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਆਜ਼ਾਦੀ ਘੁਲਾਟੀਆਂ ਨੇ ਕੁਰੁਬਾਨੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅੱਜ ਭਾਰਤ ਦੇਸ਼ ਗੁਲਾਮ ਹੁੰਦਾ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।

 

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …