Breaking News
Home / ਦੁਨੀਆ / ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਅਤੇ ਚੀਫ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ‘ਚ ਸ਼ਾਮਲ ਹੋਣ ਲਈ ਭੇਜਿਆ ਸੱਦਾ

ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਅਤੇ ਚੀਫ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ‘ਚ ਸ਼ਾਮਲ ਹੋਣ ਲਈ ਭੇਜਿਆ ਸੱਦਾ

ਪਾਕਿਸਤਾਨ ਨੇ ਨਹੀਂ ਦਿੱਤਾ ਕੋਈ ਜਵਾਬ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਅਤੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐਸ. ਸੀ. ਓ.) ਦੀ ਬੈਠਕ ‘ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਹੈ, ਜਿਸ ‘ਚ ਰੂਸ ਅਤੇ ਚੀਨ ਵੀ ਸ਼ਾਮਲ ਹਨ। ਪਾਕਿ ਮੀਡੀਆ ਨੇ ਉਕਤ ਦਾਅਵਾ ਕਰਦਿਆਂ ਕਿਹਾ ਕਿ ਭਾਰਤ ਇਸ ਸਮੇਂ ਐਸ.ਸੀ.ਓ. ਦੀ ਪ੍ਰਧਾਨਗੀ ਕਰ ਰਿਹਾ ਹੈ, ਜਿਸ ‘ਚ ਰੂਸ, ਚੀਨ, ਭਾਰਤ, ਪਾਕਿਸਤਾਨ, ਈਰਾਨ ਅਤੇ ਮੱਧ ਏਸ਼ੀਆਈ ਦੇਸ਼ ਸ਼ਾਮਿਲ ਹਨ। ਐਸ.ਸੀ.ਓ. ਮੈਂਬਰ ਦੇਸ਼ਾਂ ਦੇ ਚੀਫ਼ ਜਸਟਿਸਾਂ ਦੀ ਬੈਠਕ ਮਾਰਚ ‘ਚ ਹੋਣੀ ਹੈ, ਜਦਕਿ ਵਿਦੇਸ਼ ਮੰਤਰੀਆਂ ਦੀ ਬੈਠਕ ਮਈ ‘ਚ ਗੋਆ ਵਿਖੇ ਹੋਵੇਗੀ। ਪਾਕਿ ਮੀਡੀਆ ਮੁਤਾਬਿਕ ਪਾਕਿਸਤਾਨ ਸਰਕਾਰ ਨੇ ਅਜੇ ਇਹ ਸਪਸ਼ਟ ਨਹੀਂ ਕੀਤਾ ਕਿ ਚੀਫ ਜਸਟਿਸ ਅਤੇ ਵਿਦੇਸ਼ ਮੰਤਰੀ ਦੋਵਾਂ ਸਮਾਗਮਾਂ ‘ਚ ਸ਼ਾਮਿਲ ਹੋਣਗੇ ਜਾਂ ਪਾਕਿਸਤਾਨ ਦੀ ਨੁਮਾਇੰਦਗੀ ਲਈ ਕਿਸੇ ਨੂੰ ਨਿਯੁਕਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪਾਕਿ ਨੇ ਅਜੇ ਤੱਕ ਭਾਰਤੀ ਸੱਦੇ ਦਾ ਕੋਈ ਜਵਾਬ ਨਹੀਂ ਦਿੱਤਾ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …