ਇਸਲਾਮਾਬਾਦ : ਪਾਕਿਸਤਾਨ ਦੇ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸੀਨੀਅਰ ਆਗੂ ਫਵਾਦ ਚੌਧਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰੀ ਤੋਂ ਕੁਝ ਘੰਟੇ ਪਹਿਲਾਂ ਚੌਧਰੀ ਨੇ ਪਾਰਟੀ ਪ੍ਰਧਾਨ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਸਰਕਾਰ ਦੀ ਕਥਿਤ ਸਾਜਿਸ਼ ਦੀ ਜਨਤਕ ਤੌਰ ‘ਤੇ ਨਿੰਦਾ ਕੀਤੀ ਸੀ। ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਸਕੱਤਰ ਦੀ ਸ਼ਿਕਾਇਤ ‘ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਫਵਾਦ ‘ਤੇ ਕੋਹਸਰ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਬਾਅਦ ‘ਚ ਉਨ੍ਹਾਂ ਨੂੰ ਲਾਹੌਰ ਸਥਿਤ ਰਿਹਾਇਸ਼ ਤੋਂ ਹਿਰਾਸਤ ‘ਚ ਲੈ ਲਿਆ ਗਿਆ ਸੀ। ਇਸੇ ਦੌਰਾਨ ਫਵਾਦ ਦੀ ਗ੍ਰਿਫਤਾਰੀ ਤੋਂ ਬਾਅਦ ਪੀਟੀਆਈ ਆਗੂਆਂ ਨੇ ਪਾਕਿਸਤਾਨ ਦੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਆਗੂ ਹਾਫਿਜ਼ ਫਰਹਾਦ ਅੱਬਾਸ ਨੇ ਕਿਹਾ ਕਿ ਫਵਾਦ ਚੌਧਰੀ ਨੂੰ ਉਨ੍ਹਾਂ ਦੇ ਘਰ ਤੋਂ ਗੈਰਕਾਨੂੰਨੀ ਤਰੀਕੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ।
Check Also
ਟਰੰਪ ਨੇ ਸਟੂਡੈਂਟ ਵੀਜ਼ਾ ਲਈ ਇੰਟਰਵਿਊ ’ਤੇ ਲਗਾਈ ਰੋਕ
ਅਮਰੀਕਾ ਜਾਣ ਵਾਲੇ ਵਿਦਿਆਰਖੀਆਂ ਦੇ ਸ਼ੋਸ਼ਲ ਮੀਡੀਆ ਦੀ ਹੋਵੇਗੀ ਜਾਂਚ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਡੋਨਾਲਡ …