-7.4 C
Toronto
Tuesday, March 3, 2026
spot_img
Homeਪੰਜਾਬਜਲੰਧਰ ਵਿਚ ਲੋਕ ਸਭਾ ਦੀ ਉਪ ਚੋਣ ਲਈ ਰੁੱਸਿਆਂ ਨੂੰ ਮਨਾਉਣ ਲੱਗੇ...

ਜਲੰਧਰ ਵਿਚ ਲੋਕ ਸਭਾ ਦੀ ਉਪ ਚੋਣ ਲਈ ਰੁੱਸਿਆਂ ਨੂੰ ਮਨਾਉਣ ਲੱਗੇ ਸੁਖਬੀਰ ਬਾਦਲ

ਪਾਰਟੀ ਆਗੂਆਂ ਦੀ ਲਾਈ ਡਿਊਟੀ
ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਿਆਂ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕਰਕੇ ਜਲੰਧਰ ਲੋਕ ਸਭਾ ਹਲਕੇ ਦੀ ਭਵਿੱਖ ਵਿੱਚ ਹੋਣ ਵਾਲੀ ਉੱਪ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਮਰਹੂਮ ਕਾਂਗਰਸ ਆਗੂ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਵੀ ਮਿਲੇ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨਾਲ ਨਾਰਾਜ਼ ਚੱਲ ਰਹੇ ਆਗੂਆਂ ਨੂੰ ਮਨਾਉਣ ਤੇ ਉਨ੍ਹਾਂ ਨੂੰ ਨਾਲ ਲੈ ਕੇ ਚੱਲਣ ਦੀ ਗੱਲ ‘ਤੇ ਜ਼ਿਆਦਾ ਜ਼ੋਰ ਦਿੱਤਾ। ਸ਼ਹਿਰ ਦੀ ਵੋਟ ਅਕਾਲੀ ਦਲ ਦੇ ਪੱਖ ਵਿੱਚ ਕਿਵੇਂ ਭੁਗਤੇ ਇਸ ਦੀ ਰਣਨੀਤੀ ਤਿਆਰ ਕੀਤੀ ਜਾਵੇ। ਮੀਟਿੰਗ ‘ਚ ਜ਼ਿਆਦਾ ਸਮਾਂ ਉਪ ਚੋਣ ‘ਤੇ ਹੀ ਚਰਚਾ ਕੀਤੀ ਗਈ। ਪਾਰਟੀ ਆਗੂਆਂ ਨੇ ਕਿਹਾ ਕਿ ਭਾਵੇ ਪੰਜਾਬ ਵਿੱਚ ਬਸਪਾ ਨਾਲ ਚੋਣ ਸਮਝੌਤਾ ਕਾਇਮ ਹੈ ਪਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਬਸਪਾ ਦੀਆਂ ਵੋਟਾਂ ਅਕਾਲੀ ਦਲ ਨੂੰ ਨਹੀਂ ਪਈਆਂ। ਜਲੰਧਰ ਲੋਕ ਸਭਾ ਹਲਕੇ ਦੀ ਉੱਪ ਚੋਣ ਸਮੇਂ ਬਸਪਾ ਦੀਆਂ ਵੋਟਾਂ ਅਕਾਲੀ ਦਲ ਨੂੰ ਕਿਵੇਂ ਪੈਣ ਇਸ ਦੀ ਰਣਨੀਤੀ ‘ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਦੀ ਨਿਸ਼ਾਨਦੇਹੀ ਕਰਨ ਵਿੱਚ ਜੁੱਟ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਦੇ ਕਈ ਆਗੂ ਇਸ ਗੱਲ ਦੇ ਪੱਖ ਵਿੱਚ ਸਨ ਕਿ ਉੱਪ ਚੋਣ ਬਸਪਾ ਨੂੰ ਛੱਡ ਦਿੱਤੀ ਜਾਵੇ ਤੇ ਇੱਥੇ ਲੜਾਈ ਦਿਲਚਸਪ ਬਣਾਉਣ ਲਈ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੂੰ ਚੋਣ ਲੜਾਉਣ ਬਾਰੇ ਗੱਲ ਤੋਰੀ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਮੀਟਿੰਗ ਦੌਰਾਨ ਇਹ ਚਰਚਾ ਕੀਤੀ ਕਿ 5 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਮੌਕੇ ਕਾਸ਼ੀ ਜਾਇਆ ਜਾਵੇ। ਸੁਖਬੀਰ ਸਿੰਘ ਬਾਦਲ ਨੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਅਚਾਨਕ ਹੋਏ ਦੇਹਾਂਤ ‘ਤੇ ਉਨ੍ਹਾਂ ਦੇ ਘਰ ਜਾ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਤੇ ਪੁੱਤਰ ਚੌਧਰੀ ਵਿਕਰਮਜੀਤ ਸਿੰਘ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਚੌਧਰੀ ਸਾਹਿਬ ਨਾਲ ਹੁੰਦੀਆਂ ਮੁਲਾਕਾਤਾਂ ਨੂੰ ਯਾਦ ਕੀਤਾ।

 

RELATED ARTICLES
POPULAR POSTS