ਪਰਮਜੀਤ ਸਿੰਘ ਸਰਨਾ ਨੇ ਮੀਟਿੰਗ ਵਿੱਚ ਕਿਹਾ ਕਿ ਅਕਾਲੀ ਦਲ ਨੂੰ ਇਸ ਵੇਲੇ ਬੇਅਦਬੀ ਦੇ ਮਾਮਲੇ ਵਿੱਚ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਤੇ ਉਠ ਰਹੇ ਸਵਾਲਾਂ ਕਾਰਨ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਦੋਵਾਂ ਮਾਮਲਿਆਂ ਦਾ ਨਿਬੇੜਾ ਨਹੀਂ ਹੋ ਜਾਂਦਾ, ਉਦੋਂ ਤੱਕ ਅਕਾਲੀ ਦਲ ਨੂੰ ਸਿਆਸੀ ਤੌਰ ‘ਤੇ ਭਾਰੀ ਕੀਮਤ ਉਠਾਉਣੀ ਪਵੇਗੀ ਤੇ ਪਾਰਟੀ ਨੇ ਪਿਛੋਕੜ ਵਿੱਚ ਵੀ ਇਸ ਦਾ ਮਹਿੰਗਾ ਮੁੱਲ ਤਾਰਿਆ ਹੈ। ਸਰਨਾ ਨੇ ਲਾਪਤਾ ਸਰੂਪਾਂ ਦੇ ਮਾਮਲੇ ‘ਤੇ ਇੱਕ ਤੱਥ ਖੋਜ ਕਮੇਟੀ ਦੇ ਗਠਨ ਦਾ ਸੁਝਾਅ ਵੀ ਦਿੱਤਾ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …