Breaking News
Home / ਪੰਜਾਬ / ਸ਼ਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਕੀਤੇ ਜਾਣ : ਸੀਚੇਵਾਲ

ਸ਼ਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਕੀਤੇ ਜਾਣ : ਸੀਚੇਵਾਲ

ਜਲੰਧਰ : ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਉਨ÷ ਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ÷ ਾਂ ਕਿਹਾ ਕਿ ਇਹ ਜਿੱਥੇ ਇਨਸਾਫ ਦਾ ਮਾਮਲਾ ਹੈ ਉਥੇ ਹੀ ਮਨੁੱਖੀ ਅਧਿਕਾਰਾਂ ਦਾ ਵੀ ਮਾਮਲਾ ਹੈ। ਉਨ÷ ਾਂ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਨੂੰ ਸਜ਼ਾਵਾਂ ਹੋਈਆਂ ਸਨ, ਉਹੀ ਸੰਵਿਧਾਨ ਜਿਊਣ ਦਾ ਅਧਿਕਾਰ ਵੀ ਦਿੰਦਾ ਹੈ। ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਉਨ÷ ਾਂ ਨੂੰ ਜੇਲ÷ ਾਂ ਵਿੱਚ ਰੱਖਣਾ ਗੈਰ-ਸੰਵਿਧਾਨਕ ਹੈ।
ਗਣਤੰਤਰ ਦਿਵਸ ਦੀ ਪਰੇਡ ‘ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ‘ਤੇ ਭਗਵੰਤ ਮਾਨ ਵੱਲੋਂ ਆਲੋਚਨਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਦੀ ਪਰੇਡ ‘ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦੀ ਨਿਖੇਧੀ ਕਰਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਇਸ ਵਤੀਰੇ ਨੂੰ ਪੰਜਾਬ ਵਿਰੋਧੀ, ਅਣ-ਉਚਿਤ ਅਤੇ ਗ਼ੈਰਵਾਜਬ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ 90 ਫ਼ੀਸਦ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਰਸੇ, ਸੱਭਿਆਚਾਰ ਅਤੇ ਸ਼ਹੀਦਾਂ ਦੀ ਯਾਦਾਂ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ। ਸੂਬਾ ਸਰਕਾਰ ਆਜ਼ਾਦੀ ਸੰਗਰਾਮ ‘ਚ ਪੰਜਾਬੀਆਂ ਦੀ ਇਸ ਸ਼ਾਨਦਾਰ ਭੂਮਿਕਾ ਨੂੰ ਝਾਕੀ ਰਾਹੀਂ ਦਿਖਾਉਣਾ ਚਾਹੁੰਦੀ ਸੀ, ਪਰ ਕੇਂਦਰ ਨੇ ਪੰਜਾਬ ਨੂੰ ਆਪਣੀਆਂ ਪ੍ਰਾਪਤੀਆਂ ਦੁਨੀਆ ਨੂੰ ਦਿਖਾਉਣ ਦੀ ਇਜਾਜ਼ਤ ਨਾ ਦੇ ਕੇ ਡੂੰਘੀ ਸਾਜ਼ਿਸ਼ ਘੜੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ‘ਆਪ’ ਦੀ ਅਗਵਾਈ ਵਾਲੇ ਪੰਜਾਬ ਅਤੇ ਦਿੱਲੀ ਨੂੰ ਜਾਣ-ਬੁੱਝ ਕੇ ਪਰੇਡ ਤੋਂ ਬਾਹਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਸਲੂਕ ਅਤਿ ਨਿੰਦਣਯੋਗ ਅਤੇ ਅਸਹਿਣਯੋਗ ਹੈ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …