Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਵਲੋਂ 24 ਮੈਂਬਰੀ ਪੰਥਕ ਸਲਾਹਕਾਰ ਬੋਰਡ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵਲੋਂ 24 ਮੈਂਬਰੀ ਪੰਥਕ ਸਲਾਹਕਾਰ ਬੋਰਡ ਦਾ ਐਲਾਨ

ਡਾ. ਦਲਜੀਤ ਸਿੰਘ ਚੀਮਾ ਹੋਣਗੇ ਮੈਂਬਰ ਸਕੱਤਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਥਕ ਮਸਲਿਆਂ ਨਾਲ ਸੰਬੰਧਿਤ ਪਾਰਟੀ ਦੇ 24 ਮੈਂਬਰੀ ਪੰਥਕ ਸਲਾਹਕਾਰ ਬੋਰਡ ਦਾ ਐਲਾਨ ਕੀਤਾ ਹੈ, ਜਿਸ ਦੇ ਮੈਂਬਰ ਸਕੱਤਰ ਡਾ. ਦਲਜੀਤ ਸਿੰਘ ਚੀਮਾ ਹੋਣਗੇ। ਪਾਰਟੀ ਦੇ ਸੀਨੀਅਰ ਆਗੂ ਤੇ ਕੋਰ ਕਮੇਟੀ ਮੈਂਬਰ ਡਾ. ਚੀਮਾ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਇਹ ਬੋਰਡ ਪਹਿਲੀ ਵਾਰ ਪਾਰਟੀ ਵਲੋਂ ਬਣਾਇਆ ਗਿਆ ਜੋ ਕਿ ਪੰਥਕ ਮਸਲਿਆਂ ਦੇ ਹੱਲ ਲਈ ਸਮੇਂ-ਸਮੇਂ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਹਾਇਤਾ ਕਰੇਗਾ।
ਇਸ ਬੋਰਡ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਜੀਤ ਸਿੰਘ ਸਰਨਾ, ਗੁਲਜ਼ਾਰ ਸਿੰਘ ਰਣੀਕੇ, ਸੁੱਚਾ ਸਿੰਘ ਛੋਟੇਪੁਰ, ਵਿਰਸਾ ਸਿੰਘ ਵਲਟੋਹਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਰਜਿੰਦਰ ਸਿੰਘ ਮਹਿਤਾ, ਕਰਨੈਲ ਸਿੰਘ ਪੀਰ ਮੁਹੰਮਦ, ਬੀਬੀ ਕਿਰਨਜੋਤ ਕੌਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਰਣਜੀਤ ਕੌਰ ਦਿੱਲੀ, ਬਾਬਾ ਬੂਟਾ ਸਿੰਘ, ਜਗਜੀਤ ਸਿੰਘ ਤਲਵੰਡੀ, ਪਿ੍ਤਪਾਲ ਸਿੰਘ ਪਾਲੀ ਅਤੇ ਬਾਬਾ ਟੇਕ ਸਿੰਘ ਧਨੌਲਾ ਸ਼ਾਮਿਲ ਕੀਤੇ ਗਏ ਹਨ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …