Breaking News
Home / ਪੰਜਾਬ / ਪ੍ਰਤਾਪ ਬਾਜਵਾ ਵੱਲੋਂ ਆਗਾਮੀ ਸੈਸ਼ਨ ਸਬੰਧੀ ਸਪੀਕਰ ਨਾਲ ਮੁਲਾਕਾਤ

ਪ੍ਰਤਾਪ ਬਾਜਵਾ ਵੱਲੋਂ ਆਗਾਮੀ ਸੈਸ਼ਨ ਸਬੰਧੀ ਸਪੀਕਰ ਨਾਲ ਮੁਲਾਕਾਤ

ਵਿਧਾਨ ਸਭਾ ਸੈਸ਼ਨ ਦੀ ਤਰੀਕ ਦਾ ਮਹੀਨਾ ਪਹਿਲਾਂ ਐਲਾਨ ਕਰਨ ਦੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਦੋ ਸੀਨੀਅਰ ਵਿਧਾਇਕਾਂ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸੁਖਪਾਲ ਸਿੰਘ ਖਹਿਰਾ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਮੁਲਾਕਾਤ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਬਜਟ ਸੈਸ਼ਨ ਬਾਰੇ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਸੰਸਦ ਦੀ ਤਰਜ਼ ‘ਤੇ ਸਰਕਾਰ ਵੱਲੋਂ ਸੈਸ਼ਨ ਦੀ ਤਰੀਕ ਦਾ ਐਲਾਨ ਘੱਟੋ-ਘੱਟ ਇੱਕ ਮਹੀਨਾ ਪਹਿਲਾਂ ਕਰਨ ਤਾਂ ਜੋ ਮੈਂਬਰਾਂ ਨੂੰ ਸੈਸ਼ਨ ਦੌਰਾਨ ਵਿਚਾਰ-ਵਟਾਂਦਰੇ ਵਿਚ ਉਸਾਰੂ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕਰਨ ਲਈ ਸਮਾਂ ਮਿਲ ਸਕੇ। ਇਸ ਤੋਂ ਇਲਾਵਾ ਵਿਧਾਨ ਸਭਾ ਦੀ ਭੂਮਿਕਾ ਸਾਰਥਕ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਪੀਕਰ ਨੂੰ ਪੰਜਾਬ ਵਿਧਾਨ ਸਭਾ ਦੀਆਂ ਕਮੇਟੀਆਂ ਦੀਆਂ ਵੱਖ-ਵੱਖ ਰਿਪੋਰਟਾਂ ਅਤੇ ਵਿਭਾਗੀ ਪ੍ਰਸ਼ਾਸਨਿਕ ਰਿਪੋਰਟਾਂ ‘ਤੇ ਚਰਚਾ ਕਰਨ ਦੀ ਇਜਾਜ਼ਤ ਦੇਣ ਲਈ ਬੇਨਤੀ ਕੀਤੀ ਗਈ।
ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਪੱਸ਼ਟ ਕਰੇ ਕਿ ਕੀ ‘ਆਪ’ ਮੰਤਰੀ ਮੰਡਲ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ਦਾ ਲਾਭ ਲੈਣ ਲਈ ਪੰਜਾਬ ਆਧਾਰਿਤ ਕੈਦੀਆਂ ਦੀ ਸੂਚੀ ਨੂੰ ਮਨਜ਼ੂਰੀ ਦੇ ਕੇ ਅੱਗੇ ਭੇਜ ਦਿੱਤੀ ਹੈ ਜਾਂ ਨਹੀਂ। ਵਿਰੋਧੀ ਧਿਰ ਦੇ ਆਗੂ ਨੇ ਕੁਝ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ‘ਆਪ’ ਸਰਕਾਰ ਨੂੰ ਪੁੱਛਿਆ ਕਿ ਕੀ ਇਹ ਸੱਚ ਹੈ ਕਿ ਪੰਜਾਬ ਦੇ ਮੰਤਰੀ ਮੰਡਲ ਨੇ ਹਾਲੇ ਤੱਕ ਉਨ੍ਹਾਂ ਕੈਦੀਆਂ ਦੀ ਸੂਚੀ ਮਨਜ਼ੂਰ ਨਹੀਂ ਕੀਤੀ ਜੋ ਕੇਂਦਰ ਸਰਕਾਰ ਦੀ ਇਸ ਸਕੀਮ ਦਾ ਫ਼ਾਇਦਾ ਲੈ ਸਕਦੇ ਸਨ। ਉਨ੍ਹਾਂ ਇਸ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਦਖ਼ਲ ਵੀ ਮੰਗਿਆ।

 

 

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …