Breaking News
Home / ਪੰਜਾਬ / ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਆਈ ਉਸਦੀ ਭੈਣ ਸੁਮਨ ਤੂਰ

ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਆਈ ਉਸਦੀ ਭੈਣ ਸੁਮਨ ਤੂਰ

ਨਵਜੋਤ ਸਿੱਧੂ ਦੀ ਜੇਲ੍ਹ ਵਿਚੋਂ ਰਿਹਾਈ ਨਾ ਹੋਣ ’ਤੇ ਹੋਈ ਮਾਯੂਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਦੇ ਦੌਰਾਨ ਪਿਛਲੇ ਸਾਲ ਨਵਜੋਤ ਸਿੰਘ ਸਿੱਧੂ ’ਤੇ ਆਰੋਪ ਲਗਾਉਣ ਵਾਲੀ ਉਸਦੀ ਅਮਰੀਕਾ ਵਿਚ ਰਹਿਣ ਵਾਲੀ ਭੈਣ ਸੁਮਨ ਤੂਰ ਨੇ ਫਿਰ ਤੋਂ ਆਪਣਾ ਵੀਡੀਓ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਹੈ। ਇਸ ਵਿਚ ਸੁਮਨ ਤੂਰ ਨੇ ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਵਿਚੋਂ ਰਿਹਾਈ ਨਾ ਹੋਣ ’ਤੇ ਚਿੰਤਾ ਪ੍ਰਗਟਾਈ ਹੈ। ਸੁਮਨ ਤੂਰ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਨਵਜੋਤ ਸਿੱਧੂ ਦੇ ਜੇਲ੍ਹ ਵਿਚੋਂ ਰਿਹਾਅ ਨਾ ਹੋਣ ਕਰਕੇ ਉਸ ਨੂੰ ਬਹੁਤ ਮਾਯੂਸੀ ਹੋਈ ਹੈ। ਸੁਮਨ ਤੂਰ ਨੇ ਨਵਜੋਤ ਸਿੰਘ ਸਿੱਧੂ ਨੂੰ ਛੋਟਾ ਭਰਾ ਦੱਸਦਿਆਂ ਕਿਹਾ ਕਿ ਚਿੰਤਾ ਨਾ ਕਰੋ, ਸਭ ਠੀਕ ਹੋ ਜਾਵੇਗਾ ਅਤੇ ਤੇਰਾ ਵਕਤ ਵੀ ਆਏਗਾ। ਦੱਸਣਯੋਗ ਹੈ ਕਿ ਸੁਮਨ ਤੂਰ ਨੇ ਪਰਿਵਾਰਕ ਵਿਵਾਦ ਦੇ ਚੱਲਦਿਆਂ ਮੀਡੀਆ ਦੇ ਸਾਹਮਣੇ ਨਵਜੋਤ ਸਿੱਧੂ ’ਤੇ ਕਈ ਤਰ੍ਹਾਂ ਦੇ ਆਰੋਪ ਲਗਾਏ ਸਨ। ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਹੋਣ ਦੀ ਚਰਚਾ ਸੀ, ਪਰ ਅਜਿਹਾ ਨਹੀਂ ਹੋ ਸਕਿਆ। ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਪਟਿਆਲਾ ਵਿਚ ਨਵਜੋਤ ਸਿੱਧੂ ਦੇ ਸਮਰਥਕਾਂ ਵਲੋਂ ਸਵਾਗਤੀ ਬੋਰਡ ਵੀ ਲਗਾ ਦਿੱਤੇ ਗਏ ਸਨ, ਪਰ ਨਵਜੋਤ ਸਿੱਧੂ ਦੀ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਰਿਹਾਈ ਨਹੀਂ ਹੋ ਸਕੀ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਰੋਡ ਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ।

 

Check Also

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਿਆਸੀ ਅਖਾੜਾ ਭਖਿਆ

ਕਾਂਗਰਸ ਪਾਰਟੀ ਵਲੋਂ ਵੀ ਉਮੀਦਵਾਰ ਦਾ ਐਲਾਨ ਜਲਦੀ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ …