Breaking News
Home / ਭਾਰਤ / ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ : ਨਰਿੰਦਰ ਮੋਦੀ

ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ : ਨਰਿੰਦਰ ਮੋਦੀ

ਸੂਰਤ/ਬਿਊਰੋ ਨਿਊਜ਼ : ਰਾਜਸਥਾਨ ਦੇ ਭੀਲਵਾੜਾ ਵਿਚ ਲੋਕਾਂ ਦੇ ਵੱਡੇ ਇਕੱਠ ਨੂੰ ਸੰਬਧੋਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ ਹੈ। ਸੰਸਾਰ ਦੀਆਂ ਕਈ ਸੱਭਿਅਤਾਵਾਂ ਸਮੇਂ ਦੇ ਨਾਲ ਖ਼ਤਮ ਹੋ ਗਈਆਂ। ਭਾਰਤ ਨੂੰ ਭੂਗੋਲਿਕ, ਸੱਭਿਆਚਾਰਕ, ਸਮਾਜਿਕ ਅਤੇ ਵਿਚਾਰਧਾਰਕ ਤੌਰ ’ਤੇ ਤੋੜਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਪ੍ਰੰਤੂ ਕੋਈ ਵੀ ਤਾਕਤ ਭਾਰਤ ਨੂੰ ਖ਼ਤਮ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਭਾਰਤ ਸਿਰਫ਼ ਜ਼ਮੀਨ ਦਾ ਇਕ ਹਿੱਸਾ ਨਹੀਂ ਹੈ, ਸਗੋਂ ਸਾਡੀ ਸਭਿਅਤਾ, ਸੱਭਿਆਚਾਰ, ਸਦਭਾਵਨਾ ਅਤੇ ਸੰਭਾਵਨਾਵਾਂ ਦਾ ਪ੍ਰਗਟਾਵਾ ਵੀ ਹੈ। ਇਸੇ ਲਈ ਭਾਰਤ ਆਪਣੇ ਸ਼ਾਨਦਾਰ ਭਵਿੱਖ ਦੀ ਨੀਂਹ ਰੱਖ ਰਿਹਾ ਹੈ। ਇਸ ਦੇ ਪਿੱਛੇ ਸਭ ਤੋਂ ਵੱਡੀ ਪ੍ਰੇਰਨਾ ਸਾਡੇ ਸਮਾਜ ਦੀ ਦੇਸ਼ ਦੇ ਕਰੋੜਾਂ ਲੋਕਾਂ ਦੀ ਸ਼ਕਤੀ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਗੁਜਰਾਂ ਦੇ ਭਗਵਾਨ ਦੇਵ ਨਾਰਾਇਣ ਦੇ ਜਨਮ ਉਤਸਵ ਪ੍ਰੋਗਰਾਮ ’ਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਭਗਵਾਨ ਦੇਵਨਰਾਇਣ ਦਾ ਜਨਮ ਕਮਲ ’ਤੇ ਹੋਇਆ ਅਤੇ ਸਾਡੀ ਤਾਂ ਪੈਦਾਇਸ਼ ਹੀ ਕਮਲ ਤੋਂ ਹੋਈ ਹੈ। ਮੋਦੀ ਨੇ ਕਿਹਾ ਕਿ ਇਹ ਸੰਜੋਗ ਹੈ ਕਿ ਦੇਵ ਨਾਰਾਇਣ ਦੇ ਜਨਮ ਦਾ 111ਵਾਂ ਸਾਲ ਅਤੇ ਭਾਰਤ ਨੂੰ ਜੀ-20 ਦੀ ਪ੍ਰਧਾਨਗੀ ਮਿਲੀ ਹੈ।

 

Check Also

ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …