16 ਫਰਵਰੀ ਨੂੰ ਤਿ੍ਰਪੁਰਾ ’ਚ 60 ਸੀਟਾਂ ਲਈ ਪੈਣਗੀਆਂ ਵੋਟਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਤਿ੍ਰਪੁਰਾ ਵਿਧਾਨ ਸਭਾ ਚੋਣਾਂ ਲਈ ਆਉਂਦੀ 16 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਸਾਰੀਆਂ ਪਾਰਟੀ ਵੱਲੋਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਤਿ੍ਰਪੁਰਾ ਦੀਆਂ 60 ਸੀਟਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ 48 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਜਦਕਿ ਬਾਕੀ ਬਚੇ 12 ਉਮੀਦਵਾਰਾਂ ਸਬੰਧੀ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ। ਮੌਜੂਦਾ ਮੁੱਖ ਮੰਤਰੀ ਡਾ. ਮਾਨਿਕ ਸਾਹਾ ਕਸਬਾ ਬੋੜੋਵਾਲੀ ਹਲਕੇ ਤੋਂ ਹੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜਨਗੇ। ਜਦਕਿ ਭਾਜਪਾ ਨੇ ਕੇਂਦਰੀ ਮੰਤਰੀ ਪਰਤਿਮਾ ਭੌਮਿਕ ਨੂੰ ਧਨਪੁਰ ਸੀਟ ਤੋਂ ਉਮੀਦਵਾਰ ਬਣਾਇਆ ਹੈ। ਉਧਰ ਕਾਂਗਰਸ ਪਾਰਟੀ ਨੇ ਵੀ ਤਿ੍ਰਪੁਰਾ ਵਿਧਾਨ ਸਭਾ ਲਈ ਅੱਜ 17 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ। ਪ੍ਰਾਪਤ ਹੋਈ ਜਾਣਕਾਰੀ ਸੁਦੀਪ ਰਾਏ ਬਰਮਨ ਅਗਰਤਲਾ ਤੋਂ ਚੋਣ ਲੜਨਗੇ ਜਦਕਿ ਪ੍ਰਸ਼ਾਂਤ ਸੇਨ ਚੌਧਰੀ ਮੋਹਨਪੁਰ ਤੋਂ, ਸੀਤਾ ਮੋਹਨ ਦਾਸ ਬਰਜਾਤਾ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਹਨ। ਧਿਆਨ ਰਹੇ ਕਿ ਲੰਘੇ ਦਿਨੀਂ ਚੋਣ ਕਮਿਸ਼ਨਰ ਵੱਲੋਂ ਤਿ੍ਰਪੁਰਾ ਚੋਣਾਂ ਲਈ ਐਲਾਨ ਕੀਤਾ ਗਿਆ ਸੀ, ਜਿਸ ਲਈ ਆਉਂਦੀ 16 ਫਰਵਰੀ ਨੂੰ ਵੋਟਾਂ ਪੈਣੀਆਂ ਜਦਕਿ ਚੋਣ ਨਤੀਜੇ 2 ਮਾਰਚ ਨੂੰ ਆਉਣਗੇ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …