ਜਸਟਿਸ ਸੂਰਿਆ ਕਾਂਤ ਸੁਣਵਾਈ ਤੋਂ ਵੱਖ ਹੋਏ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ’ਚ ਅਪੀਲ ਕੀਤੀ ਹੈ। ਇਸੇ ਦੌਰਾਨ ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਅਕਾਲੀ ਆਗੂ ਮਜੀਠੀਆ ਨੂੰ ਜ਼ਮਾਨਤ ਦੇਣ ਵਾਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਖਿਲਾਫ ਪੰਜਾਬ ਸਰਕਾਰ ਦੀ ਅਪੀਲ ’ਤੇ ਸੁਣਵਾਈ ਕਰਨ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਰੈਗੂਲਰ ਜ਼ਮਾਨਤ ਦੇਣ ਦੇ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਸ਼ਿਆਂ ਦੇ ਮਾਮਲੇ ਵਿਚ ਘਿਰੇ ਹੋਏ ਹਨ ਅਤੇ ਪਿਛਲੇ ਸਮੇਂ ਦੌਰਾਨ ਮਜੀਠੀਆ ਦੀ ਗਿ੍ਰਫਤਾਰੀ ਵੀ ਹੋਈ ਸੀ। ਬਾਅਦ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਸੀ। ਇਹ ਵੀ ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਚੋਣ ਵੀ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਲੜੀ ਸੀ ਅਤੇ ਇਹ ਦੋਵੇਂ ਆਗੂ ਚੋਣ ਹਾਰ ਗਏ ਸਨ ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …