Breaking News
Home / ਪੰਜਾਬ / ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਕੋਲੋਂ ਵੀ ਵਿਜੀਲੈਂਸ ਨੇ ਕੀਤੀ ਪੁੱਛਗਿੱਛ

ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਕੋਲੋਂ ਵੀ ਵਿਜੀਲੈਂਸ ਨੇ ਕੀਤੀ ਪੁੱਛਗਿੱਛ

ਆਮਦਨ ਤੋਂ ਜਿਆਦਾ ਜਾਇਦਾਦ ਬਣਾਉਣ ਦਾ ਹੈ ਮਾਮਲਾ
ਫਰੀਦਕੋਟ/ਬਿਊਰੋ ਨਿਊਜ਼
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਕੋਲੋਂ ਵੀ ਵਿਜੀਲੈਂਸ ਨੇ ਫਰੀਦਕੋਟ ਵਿਚ ਪੁੱਛਗਿੱਛ ਕੀਤੀ ਹੈ ਅਤੇ ਇਹ ਪੁੱਛਗਿੱਛ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਹੋਈ ਹੈ। ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਫਰੀਦਕੋਟ ਦੇ ਵਿਜੀਲੈਂਸ ਦਫ਼ਤਰ ਵਿਖੇ ਬੁਲਾਇਆ ਗਿਆ ਸੀ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਕੋਲੋਂ ਸਵਾਲ ਪੁੱਛੇ ਗਏ। ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਆਪਣੇ ਆਮਦਨ ਟੈਕਸ ਦੇ ਵਕੀਲ ਨੂੰ ਨਾਲ ਲੈ ਕੇ ਵਿਜੀਲੈਂਸ ਦਫਤਰ ਪੁੱਜੇ, ਜਿੱਥੇ ਉਨ੍ਹਾਂ ਵਲੋਂ ਸਵਾਲਾਂ ਦੇ ਜਵਾਬ ਦਿੱਤੇ ਗਏ। ਇਸ ਮੌਕੇ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਵਿਜੀਲੈਂਸ ਵਿਭਾਗ ਵਲੋਂ ਉਨ੍ਹਾਂ ਨੂੰ ਅੱਜ ਬੁਲਾਇਆ ਗਿਆ ਸੀ ਅਤੇ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਬਾਰੇ ਸਵਾਲ ਕੀਤੇ। ਇਸਦੇ ਨਾਲ ਹੀ ਕੁੱਝ ਜਾਣਕਾਰੀ ਮੰਗੀ ਗਈ ਸੀ, ਜੋ ਉਨ੍ਹਾਂ ਵਲੋਂ ਮੁਹੱਈਆ ਕਰਵਾਈ ਜਾਵੇਗੀ। ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਇਕ ਬਿਜਨਸਮੈਨ ਹਨ ਇਸ ਲਈ ਉਨ੍ਹਾਂ ਦਾ ਸਾਰਾ ਰਿਕਾਰਡ ਆਨਲਾਈਨ ਹੈ ਅਤੇ ਉਨ੍ਹਾਂ ਵਲੋਂ ਚੋਣਾਂ ਲੜਨ ਵੇਲੇ ਆਪਣੀ ਸਾਰੀ ਜਾਇਦਾਦ ਬਾਰੇ ਵੇਰਵੇ ਪੇਸ਼ ਕੀਤੇ ਗਏ ਸਨ। ਫਿਰ ਵੀ ਜੇਕਰ ਕੋਈ ਜਾਣਕਾਰੀ ਵਿਜੀਲੈਂਸ ਵਿਭਾਗ ਨੂੰ ਚਾਹੀਦੀ ਹੈ ਤਾਂ ਉਹ ਪੂਰਾ ਸਹਿਯੋਗ ਦੇਣਗੇ। ਉਧਰ ਦੂਜੇ ਪਾਸੇ ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਕੋਲੋਂ ਵੀ ਵਿਜੀਲੈਂਸ ਖੇਡ ਕਿੱਟਾਂ ਦੇ ਮਾਮਲੇ ਵਿਚ ਪੁੱਛਗਿੱਛ ਕਰ ਸਕਦੀ ਹੈ।

 

Check Also

‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …