29 ਪੁਲਿਸ ਕਰਮੀਆਂ ਦੀ ਮੌਤ, 150 ਤੋਂ ਜ਼ਿਆਦਾ ਜ਼ਖ਼ਮੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿਚ ਪੁਲਿਸ ਲਾਈਨ ਵਿਚ ਬਣੀ ਮਸਜਿਦ ਦੇ ਅੰਦਰ ਧਮਾਕਾ ਹੋਇਆ ਹੈ ਅਤੇ ਇਸ ਧਮਾਕੇ ਨੂੰ ਫਿਦਾਈਨ ਹਮਲਾ ਦੱਸਿਆ ਜਾ ਰਿਹਾ ਹੈ। ਸਥਾਨਕ ਮੀਡੀਆ ਦੇ ਅਨੁਸਾਰ ਇਸ ਧਮਾਕੇ ਨਾਲ 29 ਪੁਲਿਸ ਕਰਮੀਆਂ ਦੀ ਮੌਤ ਹੋ ਗਈ ਹੈ ਅਤੇ 150 ਤੋਂ ਜ਼ਿਆਦਾ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਜ਼ਖ਼ਮੀਆਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਫੌਜ ਨੇ ਇਸ ਇਲਾਕੇ ਨੂੰ ਘੇਰ ਲਿਆ ਹੈ ਅਤੇ ਇਸਦੇ ਨੇੜੇ ਹੀ ਫੌਜ ਦੀ ਇਕ ਯੂਨਿਟ ਦਾ ਦਫਤਰ ਵੀ ਹੈ। ਪਾਕਿਸਤਾਨ ਦੇ ਮੀਡੀਆ ਮੁਤਾਬਕ ਪੁਲਿਸ ਲਾਈਨ ਵਿਚ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਹ ਧਮਾਕਾ ਏਨਾ ਜ਼ੋਰਦਾਰ ਸੀ ਕਿ ਇਸਦੀ ਆਵਾਜ਼ ਦੋ ਕਿਲੋਮੀਟਰ ਤੱਕ ਸੁਣਾਈ ਦਿੱਤੀ। ਦੱਸਣਯੋਗ ਹੈ ਕਿ 16 ਦਸੰਬਰ 2014 ਨੂੰ ਵੀ ਪਿਸ਼ਾਵਰ ਦੇ ਆਰਮੀ ਪਬਲਿਕ ਸਕੂਲ ’ਤੇ ਹਮਲਾ ਹੋਇਆ ਸੀ। ਇਸ ਵਿਚ 148 ਵਿਅਕਤੀਆਂ ਦੀ ਜਾਨ ਚਲੇ ਗਈ ਸੀ ਅਤੇ ਜਿਨ੍ਹਾਂ ਵਿਚ 132 ਸਕੂਲੀ ਬੱਚੇ ਸ਼ਾਮਲ ਸਨ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …