Breaking News
Home / ਪੰਜਾਬ / ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਕੇਂਦਰੀ ਵਿਦੇਸ਼ ਮੰਤਰੀ ਨੂੰ ਮਿਲਣਗੇ ਕੁਲਦੀਪ ਸਿੰਘ ਧਾਲੀਵਾਲ

ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਕੇਂਦਰੀ ਵਿਦੇਸ਼ ਮੰਤਰੀ ਨੂੰ ਮਿਲਣਗੇ ਕੁਲਦੀਪ ਸਿੰਘ ਧਾਲੀਵਾਲ

ਕਿਸਾਨ ਅੰਦੋਲਨ ’ਚ ਪਹੁੰਚੇ ਪਰਵਾਸੀਆਂ ਨੂੰ ਪ੍ਰੇਸ਼ਾਨ ਕਰਨ ਦੇ ਕੇਂਦਰ ਸਰਕਾਰ ’ਤੇ ਲੱਗਣ ਲੱਗੇ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹੁਣ ਆਰੋਪ ਲੱਗਣ ਲੱਗੇ ਹਨ ਕਿ ਉਹ ਕਿਸਾਨ ਅੰਦੋਲਨ ’ਚ ਪਹੁੰਚੇ ਪਰਵਾਸੀਆਂ ਨੂੰ ਪ੍ਰੇਸ਼ਾਨ ਕਰਨ ਲੱਗ ਪਈ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਐੱਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਨ ਲੱਗੀ ਹੈ ਜਿਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਸੀ। ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬੀ ਪਰਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਵੀਜ਼ੇ ਜਾਰੀ ਕਰਨ ’ਚ ਅੜਿੱਕੇ ਪਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਜਲਦ ਕੇਂਦਰੀ ਵਿਦੇਸ਼ ਮੰਤਰੀ ਨੂੰ ਮਿਲਣਗੇ। ਧਾਲੀਵਾਲ ਨੇ ਦੱਸਿਆ ਕਿ ਉਹ ਕੇਂਦਰ ਸਰਕਾਰ ਨਾਲ ਮਿਲਣੀ ਮੌਕੇ ਅੰਮਿ੍ਰਤਸਰ ਅਤੇ ਮੁਹਾਲੀ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਾਉਣ ਅਤੇ ਪਰਵਾਸੀਆਂ ਨੂੰ ਪੰਜਾਬ ਵਿਚ ਜ਼ਮੀਨ ਖ਼ਰੀਦਣ ’ਤੇ ਲਾਈ ਪਾਬੰਦੀ ਖ਼ਤਮ ਕਰਾਉਣ ਦਾ ਮਸਲਾ ਵੀ ਉਠਾਉਣਗੇ। ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਦੀ ਨਵੀਂ ਐੱਨਆਰਆਈ ਨੀਤੀ 28 ਫਰਵਰੀ 2023 ਤੱਕ ਤਿਆਰ ਕਰ ਲਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜਲੰਧਰ, ਐੱਸਏਐੱਸ ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮਿ੍ਰਤਸਰ ’ਚ ਕੀਤੇ ਗਏ ‘ਮਿਲਣੀ ਸਮਾਗਮਾਂ’ ਦੌਰਾਨ 606 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਇਨ੍ਹਾਂ ਵਿਚੋਂ 250 ਸ਼ਿਕਾਇਤਾਂ ਦਾ ਹੱਲ ਕੀਤਾ ਜਾ ਚੁੱਕਾ ਹੈ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …