ਕਬੱਡੀ ਕੱਪ ਦਾ ਰੋਪੜ ‘ਚ ਹੋਇਆ ਉਦਘਾਟਨ
ਚੰਡੀਗੜ੍ਹ/ਬਿਊਰੋ ਨਿਊਜ਼
ਵਿਸ਼ਵ ਕਬੱਡੀ ਕੱਪ ਦਾ ਯੂਰਪ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਕਬੱਡੀ ਫੈਡਰੇਸ਼ਨਾਂ ਵੱਲੋਂ ਬਾਈਕਾਟ ਕੀਤਾ ਗਿਆ ਹੈ। ਇਨ੍ਹਾਂ ਦੇਸ਼ਾਂ ਦੀਆਂ ਟੀਮਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਅਜੇ ਤੱਕ ਕਾਬੂ ਨਾ ਕਰਨ ਦੇ ਰੋਸ ਵਜੋਂ ਬਾਈਕਾਟ ਕੀਤਾ ਹੈ। ਫੈਡਰੇਸ਼ਨਾਂ ਨੇ ਕਿਹਾ ਹੈ ਕਿ ਟੂਰਨਾਮੈਂਟ ਵਿੱਚ ਸ਼ਾਮਲ ਹੋਣ ਵਾਲੇ ਖਿਡਾਰੀਆਂ ਦਾ ਵੀ ਮੁਕੰਮਲ ਬਾਈਕਾਟ ਹੋਏਗਾ। ਜ਼ਿਕਰਯੋਗ ਹੈ ਕਿ ਅੱਜ ਰੋਪੜ ਵਿਖੇ ਕਬੱਡੀ ਕੱਪ ਦਾ ਉਦਘਾਟਨ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਕਬੱਡੀ ਕੱਪ ਨੂੰ ਸਫਲ ਕਰਨ ਲਈ ਕਈ ਦੇਸ਼ਾਂ ਦੀਆਂ ਟੀਮਾਂ ਨੂੰ ਖਿਡਾ ਰਹੀ ਹੈ ਪਰ ਵਿਦੇਸ਼ੀ ਕਬੱਡੀ ਫੈਡਰੇਸ਼ਨਾਂ ਨੇ ਇਸ ਦਾ ਬਾਈਕਾਟ ਕੀਤਾ ਹੈ। ਪਤਾ ਲੱਗਾ ਹੈ ਕਿ ਯੂਰਪ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਕਬੱਡੀ ਫੈਡਰੇਸ਼ਨਾਂ ਵੱਲੋਂ ਵਿਸ਼ਵ ਕਬੱਡੀ ਕੱਪ-2016 ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
Check Also
ਟੈਸਟ ਕ੍ਰਿਕਟ ਮੈਚ ’ਚ ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਨੂੰ ਹਰਾਇਆ
ਯਸ਼ਸਵੀ ਜੈਸਵਾਲ ਦਾ ਦੋਹਰਾ ਸੈਂਕੜਾ ਰਾਜਕੋਟ/ਬਿਊਰੋ ਨਿਊਜ਼ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਦੋਹਰੇ ਸੈਂਕੜੇ ਅਤੇ …