8.9 C
Toronto
Monday, November 3, 2025
spot_img
Homeਭਾਰਤਭਾਰਤ ’ਚ 2024 ਦੀਆਂ ਆਮ ਚੋਣਾਂ ਤੋਂ ਪਹਿਲਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ...

ਭਾਰਤ ’ਚ 2024 ਦੀਆਂ ਆਮ ਚੋਣਾਂ ਤੋਂ ਪਹਿਲਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਮੌਜੂਦਾ ਸਰਕਾਰ ਦਾ ਆਖਰੀ ਬਜਟ ਪੇਸ਼

ਖੇਤੀਬਾੜੀ ਸੈਕਟਰ ਲਈ ਵੱਖਰਾ ਫੰਡ ਰੱਖਣ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ’ਚ 2024 ਦੀਆਂ ਆਮ ਚੋਣਾਂ ਤੋਂ ਪਹਿਲਾ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਮੌਜੂਦਾ ਨਰਿੰਦਰ ਮੋਦੀ ਸਰਕਾਰ ਦਾ ਅੱਜ 1 ਫਰਵਰੀ ਨੂੰ ਆਖਰੀ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਵਿੱਤੀ ਸਾਲ 2023-24 ਦਾ ਇਹ ਆਮ ਬਜਟ ਪੇਸ਼ ਕੀਤਾ ਹੈ। ਇਸ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਬਾਵਜੂਦ ਭਾਰਤ ਦੀ ਅਰਥ ਵਿਵਸਥਾ ਸਹੀ ਰਸਤੇ ’ਤੇ ਹੈ। ਇਸ ਬਜਟ ਅਨੁਸਾਰ ਬਾਗਬਾਨੀ ਯੋਜਨਾ ਲਈ 2200 ਕਰੋੜ ਰੁਪਿਆ ਰੱਖਿਆ ਗਿਆ ਹੈ। ਇਸੇ ਦੌਰਾਨ 20 ਲੱਖ ਕਰੋੜ ਰੁਪਏ ਦਾ ਖੇਤੀ ਕਰਜ਼ਾ ਫੰਡ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 47.8 ਕਰੋੜ ਜਨਧਨ ਯੋਜਨਾ ਖਾਤੇ ਖੋਲ੍ਹੇ ਗਏ ਹਨ ਅਤੇ ਮੁਫਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ ਚਲਾਈ ਜਾ ਰਹੀ ਹੈ। ਵਿੱਤ ਮੰਤਰੀ ਨੇ ਦੱਸਿਆ ਕਿ 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਰੁਪਏ ਮਿਲੇ ਹਨ। ਦੱਸਿਆ ਗਿਆ ਕਿ ਦੁਨੀਆ ਵਿਚ ਮੰਦੀ ਹੈ, ਪਰ ਸਾਡੀ ਇਕੌਨਮੀ ਵਧੀ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਪੀ.ਐਮ. ਸੁਰੱਖਿਆ ਤਹਿਤ 44 ਕਰੋੜ ਵਿਅਕਤੀਆਂ ਦਾ ਬੀਮਾ ਹੋਇਆ ਹੈ ਅਤੇ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ’ਤੇ ਜ਼ੋਰ ਦਿੱਤਾ ਗਿਆ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਵਾਇਤੀ ਦਸਤਕਾਰੀ ਕਾਰੀਗਰਾਂ ਲਈ ‘ਪੀਐੱਮ ਵਿਸ਼ਵਕਰਮਾ ਕੌਸ਼ਲ ਸਨਮਾਨ’ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਇਨ੍ਹਾਂ ਕਾਰੀਗਰਾਂ ਨੂੰ ਵਿੱਤੀ ਸਹਾਇਤਾ ਤੋਂ ਇਲਾਵਾ ਤਕਨਾਲੋਜੀ ਮਦਦ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸੈਕਟਰ ਨੂੰ ਤੇਜ਼ ਕਰਨ ਲਈ ਵੱਖਰਾ ਫੰਡ ਰੱਖਿਆ ਜਾਵੇਗਾ ਅਤੇ ਨਵੀਂ ਤਕਨੀਕ ’ਤੇ ਜ਼ੋਰ ਦਿੱਤਾ ਜਾਵੇਗਾ। ਵਿੱਤੀ ਸਾਲ 2023-24 ਲਈ ਖੇਤੀਬਾੜੀ ਕਰਜ਼ੇ ਦਾ ਟੀਚਾ ਵਧਾ ਕੇ 20 ਲੱਖ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਵਿਚ ਪਸ਼ੂ ਪਾਲਣ, ਡੇਅਰੀ ਉਦਯੋਗ ਅਤੇ ਮੱਛੀ ਪਾਲਣ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਨਿਰਮਲਾ ਸੀਤਾਰਮਨ ਨੇ ਸਾਲ 2023-24 ਦੇ ਬਜਟ ਦੌਰਾਨ ਐਲਾਨ ਕੀਤਾ ਕਿ ਕੇਂਦਰ ਸੂਬਾ ਸਰਕਾਰਾਂ ਨੂੰ ਇੱਕ ਸਾਲ ਹੋਰ ਤੱਕ 50 ਸਾਲ ਲਈ ਵਿਆਜ ਮੁਕਤ ਕਰਜ਼ਾ ਦੇਣਾ ਜਾਰੀ ਰੱਖੇਗਾ।

 

RELATED ARTICLES
POPULAR POSTS