16.4 C
Toronto
Friday, April 17, 2026
spot_img
Homeਪੰਜਾਬਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪਿ੍ਰੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪਿ੍ਰੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਜਾਵੇਗਾ ਸਿੰਗਾਪੁਰ

ਭਗਵੰਤ ਮਾਨ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਾਸੀਆਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪਿ੍ਰੰਸੀਪਲਾਂ ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ। ਆਨਲਾਈਨ ਵਿਧੀ ਜ਼ਰੀਏ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਵਿਚ ਸਿੱਖਿਆ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦਾ ਪੱਧਰ ਉੱਚਾ ਚੁੱਕ ਸਕਦੇ ਹਨ, ਜਿਸ ਕਰਕੇ ਇਹ ਗਾਰੰਟੀ ਦਿੱਤੀ ਗਈ ਸੀ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਉਚ ਪੱਧਰ ਦੀ ਟ੍ਰੇਨਿੰਗ ਦੇ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸੇ ਗਾਰੰਟੀ ਦੇ ਆਧਾਰ ਉਤੇ ਸਰਕਾਰੀ ਸਕੂਲਾਂ ਦੇ 36 ਪਿ੍ਰੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਟ੍ਰੇਨਿੰਗ ਲਈ 4 ਫਰਵਰੀ ਨੂੰ ਸਿੰਗਾਪੁਰ ਰਵਾਨਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਿ੍ਰੰਸੀਪਲ 6 ਤੋਂ 10 ਫਰਵਰੀ ਤੱਕ ਹੋ ਰਹੇ ‘ਪ੍ਰੋਫੈਸ਼ਨਲ ਟੀਚਰਜ਼ ਟ੍ਰੇਨਿੰਗ ਸੈਮੀਨਾਰ’ ਵਿਚ ਸ਼ਿਰਕਤ ਕਰਨਗੇ। ਇਹ ਬੈਚ ਸੈਮੀਨਾਰ ਵਿਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਵਾਪਸ ਪਰਤੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਇਨਕਲਾਬੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ।

 

RELATED ARTICLES
POPULAR POSTS