19.6 C
Toronto
Tuesday, September 23, 2025
spot_img
Homeਪੰਜਾਬਕੇਂਦਰੀ ਬਜਟ ਤੋਂ ਨਿਰਾਸ਼ ਪੰਜਾਬ ਦੇ ਕਿਸਾਨਾਂ ਨੇ ਫੂਕੇ ਪ੍ਰਧਾਨ ਮੰਤਰੀ ਦੇ...

ਕੇਂਦਰੀ ਬਜਟ ਤੋਂ ਨਿਰਾਸ਼ ਪੰਜਾਬ ਦੇ ਕਿਸਾਨਾਂ ਨੇ ਫੂਕੇ ਪ੍ਰਧਾਨ ਮੰਤਰੀ ਦੇ ਪੁਤਲੇ

ਕਿਹਾ : ਕੇਂਦਰ ਸਰਕਾਰ ਦਿੱਲੀ ਕਿਸਾਨ ਮੋਰਚੇ ਦਾ ਲੈ ਰਹੀ ਹੈ ਬਦਲਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਬਜਟ 2023 ’ਚ ਬੇਸ਼ੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਲਈ ਅਲੱਗ ਤੋਂ ਪੈਕੇਜ ਲਿਆਂਦਾ ਗਿਆ ਹੈ ਪ੍ਰੰਤੂ ਪੰਜਾਬ ਦੇ ਕਿਸਾਨ ਵਾਅਦੇ ਪੂਰੇ ਨਾ ਹੋਣ ਤੋਂ ਬੇਹੱਦ ਨਿਰਾਸ਼ ਹਨ। ਬਜਟ ਤੋਂ ਨਿਰਾਸ਼ ਪੰਜਾਬ ਦੇ ਕਿਸਾਨਾਂ ਨੇ ਵੀਰਵਾਰ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ’ਚ 40 ਥਾਵਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਕਿਸਾਨਾਂ ਦਾ ਆਰੋਪ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਇਸ ਬਜਟ ਵਿਚ ਪੂਰੇ ਨਹੀਂ ਕੀਤੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸੈਕਟਰੀ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਆਮ ਬਜਟ ’ਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪੂਰੀ ਤਰ੍ਹਾਂ ਅਣਦੇਖਿਆ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ’ਚ ਝੋਨੇ ਦੀ ਫਸਲ ਅਤੇ 23 ਹੋਰ ਫਸਲਾਂ ਦੀ ਐਮਐਸਪੀ ਦੇ ਲਈ ਅਤੇ ਨਾ ਹੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਨਾ ਹੀ ਪ੍ਰਦੂਸ਼ਣ ਦੀ ਰੋਕਣ ਲਈ ਕੇਂਦਰ ਸਰਕਾਰ ਨੇ ਕੋਈ ਬਜਟ ਨਹੀਂ ਰੱਖਿਆ। ਮਨਰੇਗਾ ਵਰਗੀਆਂ ਸਕੀਮਾਂ ਰਾਹੀਂ ਮਜਦੂਰਾਂ ਨੂੰ ਕੰਮ ਦੇਣ ਲਈ ਜ਼ਰੂਰੀ ਬਜਟ 7.50 ਲੱਖ ਕਰੋੜ ਰੁਪਏ ਹੋਣਾ ਚਾਹੀਦਾ ਸੀ ਜਦਕਿ ਪਿਛਲੇ ਬਜਟ ਦੇ ਮੁਕਾਬਲੇ ਇਸ ਨੂੰ 73 ਹਜ਼ਾਰ ਕਰੋੜ ਤੋਂ ਘਟਾ ਕੇ 60 ਹਜ਼ਾਰ ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਜਿਸ ਦੇ ਚਲਦਿਆਂ ਕਿਸਾਨਾਂ ਨੇ ਇਸ ਬਜਟ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਅਤੇ ਜਿਸ ਤੋਂ ਖਫਾ ਹੋਏ ਕਿਸਾਨ ਸੜਕਾਂ ’ਤੇ ਉਤਰ ਆਏ ਹਨ।

 

RELATED ARTICLES
POPULAR POSTS