ਕਿਹਾ : ਹੁਣ ਅਡਾਨੀ ਖਿਲਾਫ਼ ਬੋਲਣ ਵਾਲੇ ਭਾਰਤ ਵਿਰੋਧੀ
ਰਾਏਪੁਰ/ਬਿਊਰੋ ਨਿਊਜ਼ : ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਬੋਲਦਿਆਂ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ਼ ਬੋਲਦੇ ਸੀ ਤਾਂ ਸਾਨੂੰ ਹਿੰਦੂ ਵਿਰੋਧੀ ਕਿਹਾ ਜਾਂਦਾ ਸੀ। ਹੁਣ ਜਦੋਂ ਅਸੀਂ ਅਡਾਨੀ ਗਰੁੱਪ ਦੀ ਹਿੰਡਨਬਰਗ ਰਿਪੋਰਟ ਦੇ ਖਿਲਾਫ਼ ਬੋਲ ਰਹੇ ਹਾਂ ਤਾਂ ਸਾਨੂੰ ਭਾਰਤ ਵਿਰੋਧੀ ਕਿਹਾ ਜਾ ਰਿਹਾ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਨੇ ਪੁੱਛਿਆ ਕਿ ਭਾਰਤ ਕੌਣ ਹੈ? ਕੀ ਗੌਤਮ ਅਡਾਨੀ ਭਾਰਤ ਹੈ, ਜਿਸ ਖਿਲਾਫ਼ ਸਾਨੂੰ ਬੋਲਣ ਦਾ ਅਧਿਕਾਰ ਨਹੀਂ। ਧਿਆਨ ਰਹੇ ਕਿ ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਅਡਾਨੀ ਗਰੁੱਪ ਐਫਪੀਓ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਜਿਸ ਨੂੰ ਲੈ ਕੇ ਵੀਰਵਾਰ ਨੂੰ ਸੰਸਦ ਦੇ ਦੋਵੇਂ ਸਦਨਾਂ ਵਿਚ ਕਾਫੀ ਹੰਗਾਮਾ ਹੋਇਆ, ਜਿਸ ਦੇ ਚਲਦਿਆਂ ਸਦਨ ਦੀ ਕਾਰਵਾਈ ਨੂੰ ਕੱਲ੍ਹ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …