Breaking News
Home / ਪੰਜਾਬ / ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਜਲੰਧਰ ਤੋਂ ਕਾਸ਼ੀ ਲਈ ਰਵਾਨਾ ਹੋਏ ਸ਼ਰਧਾਲੂ

ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਜਲੰਧਰ ਤੋਂ ਕਾਸ਼ੀ ਲਈ ਰਵਾਨਾ ਹੋਏ ਸ਼ਰਧਾਲੂ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਰੇਲ ਗੱਡੀ ਨੂੰ ਦਿੱਤੀ ਹਰੀ ਝੰਡੀ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਸ਼ਹਿਰ ਤੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ਵਿਚ ਸ਼ਰਧਾਲੂ ਕਾਸ਼ੀ ਲਈ ਰਵਾਨਾ ਹੋਏ। ਇਹ ਸ਼ਰਧਾਲੂ ਵਾਰਾਣਸੀ ’ਚ ਸ੍ਰੀ ਗੁਰੂ ਰਵੀਦਾਸ ਧਾਮ ਦੇ ਲਈ ਬੇਗਮਪੁਰਾ ਐਕਸਪ੍ਰੈਸ ਵਿਸ਼ੇਸ਼ ਰੇਲ ਗੱਡੀ ਰਾਹੀਂ ਸੰਤ ਨਿਰੰਜਣ ਦਾਸ ਦੀ ਅਗਵਾਈ ਵਿਚ ਰਵਾਨਾ ਹੋਏ। ਜਲੰਧਰ ਸਿਟੀ ਦੇ ਰੇਲਵੇ ਸਟੇਸ਼ਨ ਤੋਂ ਇਸ ਵਿਸ਼ੇਸ਼ ਰੇਲ ਗੱਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਨੀਅਤ ਅਤੇ ਦਿਲ ਬਿਲਕੁਲ ਸਾਫ਼ ਹੈ ਅਤੇ ਮੇਰਾ ਹਰਾ ਪੈਨ ਹਮੇਸ਼ਾ ਲੋਕਾਂ ਦੇ ਹੱਕਾਂ ਵਾਸਤੇ ਚਲਦਾ ਰਹੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਵੀ ਦਿੱਤੀ। ਜਲੰਧਰ ਸਿਟੀ ਰੇਲਵੇ ਸਟੇਸ਼ਨ ਦਾ ਨਜ਼ਾਰਾ ਦੇਖਿਆਂ ਹੀ ਬਣਦਾ ਸੀ ਕਿਉਂਕਿ ਇਥੇ ਹਰ ਪਾਸੇ ਸੰਗਤਾਂ ਹੀ ਸੰਗਤਾਂ ਨਜ਼ਰ ਆ ਰਹੀਆਂ ਸਨ ਅਤੇ ਚਾਰੇ ਪਾਸੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ ਗੂੰਜ ਰਹੇ ਸਨ। ਜਲੰਧਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਰਧਾਲੂ ਡੇਰਾ ਸੱਚਖੰਡ ਬੱਲਾਂ ਤੋਂ ਸ਼ੋਭਾ ਯਾਤਰਾ ਕੱਢਦੇ ਹੋਏ ਰੇਲਵੇ ਸਟੇਸ਼ਨ ’ਤੇ ਪਹੁੰਚੇ। ਰਸਤੇ ਵਿਚ ਵੱਖ-ਵੱਖ ਸੰਸਥਾਵਾਂ ਵੱਲੋਂ ਸੰਗਤਾਂ ਲਈ ਥਾਂ-ਥਾਂ ’ਤੇ ਲੰਗਰ ਲਗਾਏ ਹੋਏ ਸਨ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …