ਅੰਮ੍ਰਿਤਸਰ : ਆਸਟਰੀਆ ‘ਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਦਮ ਦੀ ਪ੍ਰਸ਼ੰਸਾ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਮੈਂਬਰ ਗੁਰਬਖ਼ਸ਼ ਸਿੰਘ ਖ਼ਾਲਸਾ ਵੀ ਮੌਜੂਦ ਸਨ। ਇੱਥੇ ਪੁੱਜੇ ਸਿੱਖ ਧਰਮ ਰਜਿਸਟਰਡ ਕਮੇਟੀ
ਆਸਟਰੀਆ ਦੇ ਮੁੱਖ ਸੇਵਾਦਾਰ ਹਰਮਨ ਸਿੰਘ ਨੇ ਦੱਸਿਆ ਕਿ ਆਸਟਰੀਆ ਸਿੱਖ ਧਰਮ ਨੂੰ ਰਜਿਸਟਰਡ ਕਰਨ ਵਾਲਾ ਯੂਰਪ ਦਾ ਪਹਿਲਾ ਦੇਸ਼ ਬਣ ਗਿਆ ਹੈ। ਇੱਥੇ ਹੁਣ ਸਿੱਖ ਬੱਚਿਆਂ ਦੇ ਜਨਮ ਸਬੰਧੀ ਪ੍ਰਮਾਣ ਪੱਤਰ ਵਿਚ ਸਿੱਖੀ ਨੂੰ ਧਰਮ ਵਜੋਂ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ, ਕਿਉਂਕਿ ਲੋੜੀਂਦੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਵਲੋਂ ਹੀ ਮੁਹੱਈਆ ਕਰਵਾਏ ਗਏ ਹਨ।
Check Also
ਦੋ ਟਾਪੂ ਦੇ ਪ੍ਰਸੰਗ ਵਿਚ ਜਰਨੈਲ ਸਿੰਘ ਦੀ ਰਚਨਾ ਦ੍ਰਿਸ਼ਟੀ
ਜਰਨੈਲ ਸਿੰਘ (ਕਿਸ਼ਤ 18ਵੀਂ ਇਹ ਆਲੋਚਨਾ-ਪੁਸਤਕ ਡਾ. ਗੁਰਮੀਤ ਕੱਲਰਮਾਜਰੀ ਨੇ 2001 ਵਿਚ ਸੰਪਾਦਿਤ ਕੀਤੀ। ਇਸ …