ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਨਗਰ ਨਿਗਮ, ਨਗਰ ਪੰਚਾਇਤ ਅਤੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।
ਪਾਰਟੀ ਵੱਲੋਂ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਦੌਰਾਨ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਬਿਗਲ ਵਜ ਚੁੱਕਾ ਹੈ ਅਤੇ ਸਾਰੇ ਭਾਜਪਾ ਅਹੁਦੇਦਾਰ ਤੇ ਵਰਕਰ ਆਪੋ-ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਭਾਜਪਾ ਦੀ ਵਿਚਾਰਧਾਰਾ ਤੇ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਭਾਜਪਾ ਹਾਈਕਮਾਨ ਨੇ ਸਾਰੇ ਜ਼ਿਲ੍ਹਿਆਂ ਤੋਂ ਫੀਡਬੈਕ ਲਈ ਹੈ। ਵਰਕਰ ਪੂਰੀ ਤਰ੍ਹਾਂ ਤਿਆਰ ਹਨ ਤੇ ਉਹ ਪਹਿਲਾਂ ਹੀ ਮੈਦਾਨ ‘ਚ ਨਿੱਤਰੇ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਹਲਕਿਆਂ ਤੋਂ ਫੀਡਬੈਕ ਲੈ ਕੇ ਯੋਗ ਉਮੀਦਵਾਰ ਨੂੰ ਚੋਣ ਲੜਨ ਦਾ ਮੌਕਾ ਦੇਵੇਗੀ ਅਤੇ ਇਸ ਲਈ ਪਾਰਟੀ ਵੱਲੋਂ ਰਣਨੀਤੀ ਵੀ ਤਿਆਰ ਕਰ ਲਈ ਗਈ ਹੈ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …