24.2 C
Toronto
Wednesday, August 26, 2026
spot_img
Homeਪੰਜਾਬਪੰਜਾਬੀ ਯੂਨੀਵਰਸਿਟੀ ਦੇ ਵੀਸੀ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੁਲਾਕਾਤ

ਪੰਜਾਬੀ ਯੂਨੀਵਰਸਿਟੀ ਦੇ ਵੀਸੀ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੁਲਾਕਾਤ

ਪੰਜਾਬੀ ਯੂਨੀਵਰਸਿਟੀ ਦੇ ਵੀਸੀ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੁਲਾਕਾਤਆਰਥਿਕ ਸੰਕਟ ਵਿੱਚੋਂ ਉਭਰਨ ਲਈ ਫੰਡ ਮੰਗੇ; ਚੀਮਾ ਵੱਲੋਂ ਫੰਡਾਂ ਦਾ ਪ੍ਰਬੰਧ ਛੇਤੀ ਕਰਨ ਦਾ ਭਰੋਸਾ
ਪਟਿਆਲਾ : ਵਿੱਤੀ ਸੰਕਟ ਵਿੱਚ ਘਿਰੀ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਨੂੰ ਤਨਖਾਹਾਂ ਦੇਣੀਆਂ ਵੀ ਮੁਸ਼ਕਲ ਹੋਈਆਂ ਪਈਆਂ ਹਨ, ਜਿਸ ਕਾਰਨ ਨਾ ਸਿਰਫ ਇਥੋਂ ਦੇ ਮੁਲਾਜ਼ਮਾਂ ਬਲਕਿ ਅਧਿਆਪਕਾਂ ਅਤੇ ਅਫਸਰਾਂ ਨੂੰ ਵੀ ਧਰਨਿਆਂ ‘ਤੇ ਬੈਠਣਾ ਪੈ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ‘ਚੋਂ ਕੱਢਣ ਲਈ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨਿੱਜੀ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਸਮੇਤ ਹੋਰਨਾਂ ਤੱਕ ਵੀ ਪਹੁੰਚ ਬਣਾ ਚੁੱਕੇ ਹਨ। ਉਨ੍ਹਾਂ ਮੰਗਲਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਵਿੱਚ ਮੁਲਕਾਤ ਕੀਤੀ। ਇਸੇ ਯੂਨੀਵਰਸਿਟੀ ਦੇ ਲਾਅ ਦੇ ਵਿਦਿਆਰਥੀ ਰਹੇ ਹਰਪਾਲ ਚੀਮਾ ਦੀ ਪਹਿਲਕਦਮੀ ਨਾਲ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਤੋਂ ਰਾਹਤ ਮਿਲਣ ਦੀ ਆਸ ਬੱਝੀ ਹੈ। ਕਿਉਂਕਿ ਉਨ੍ਹਾਂ ਨੇ ਯੂਨੀਵਰਸਿਟੀ ਦੇ ਕਰਜ਼ੇ ਅਤੇ ਲੋੜੀਂਦੇ ਹੋਰ ਫੰਡਾਂ ਦਾ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਮੁਤਾਬਿਕ ਮੀਟਿੰਗ ਯੂਨੀਵਰਸਿਟੀ ਦੇ ਵਿੱਤੀ ਸੰਕਟ ਨਾਲ ਜੁੜਿਆ ਸਾਰਾ ਮਾਮਲਾ ਤਫਸੀਲ ਸਹਿਤ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਅਤੇ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਉਠਾਏ ਜਾਣ ਵਾਲੇ ਲੋੜੀਂਦੇ ਕਦਮਾਂ ਬਾਰੇ ਵੀ ਗੱਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਵਿੱਤੀ ਸਾਲ 2022-23 ਦੇ ਸਮੁੱਚੇ ਘਾਟੇ ਨੂੰ ਤੁਰੰਤ ਪੂਰਾ ਕਰਨ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ, ਜਿਸ ਨਾਲ ਇਸ ਚਾਲੂ ਵਿੱਤੀ ਵਰ੍ਹੇ ਦੌਰਾਨ ਕਰਮਚਾਰੀਆਂ ਦੀਆਂ ਬਕਾਇਆ ਤਨਖਾਹਾਂ ਜਾਰੀ ਕੀਤੀਆਂ ਜਾ ਸਕਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਯੂਨੀਵਰਸਿਟੀ ਸਿਰ ਚੜ੍ਹੇ ਕਰਜ਼ੇ ਦੀਆਂ ਅਦਾਇਗੀਆਂ ਸਮੇਤ ਲੋੜੀਂਦੇ ਹੋਰ ਵਾਧੂ ਫੰਡ ਵੀ ਅਗਲੇ ਵਿੱਤੀ ਸਾਲ 2023-24 ਦੌਰਾਨ ਵਿੱਚ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ।
ਇਸ ਮੀਟਿੰਗ ਵਿੱਚ ਡੀਨ ਅਕਾਦਮਿਕ ਮਾਮਲੇ ਪ੍ਰੋ. ਏ. ਤਿਵਾੜੀ, ਰਜਿਸਟਰਾਰ ਪ੍ਰੋ. ਨਵਜੋਤ ਕੌਰ ਅਤੇ ਵਿੱਤ ਅਫਸਰ ਪ੍ਰਮੋਦ ਕੁਮਾਰ ਅੱਗਰਵਾਲ, ਸਾਬਕਾ ਡੀਨ ਅਕਾਦਮਿਕ ਮਾਮਲੇ ਪ੍ਰੋ. ਬਲਬੀਰ ਸਿੰਘ ਸੰਧੂ ਵੀ ਹਾਜ਼ਰ ਸਨ। ਇਸ ਮੌਕੇ ਵੀਸੀ ਵੱਲੋਂ ਵਿੱਤ ਮੰਤਰੀ ਨੂੰ ਯੂਨੀਵਰਸਿਟੀ ਦਾ ਕੈਲੰਡਰ ਵੀ ਭੇਟ ਕੀਤਾ ਗਿਆ।

RELATED ARTICLES
POPULAR POSTS