ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ 1997 ਬੈਚ ਦੇ 8 ਆਈ.ਪੀ.ਐਸ. ਅਧਿਕਾਰੀਆਂ ਨੂੰ ਏ.ਡੀ.ਜੀ.ਪੀ. ਵਜੋਂ, 2004 ਬੈਚ ਦੇ 2 ਅਧਿਕਾਰੀਆਂ ਨੂੰ ਆਈ.ਜੀ. ਵਜੋਂ ਤੇ 2009 ਬੈਚ ਦੇ 2 ਅਧਿਕਾਰੀਆਂ ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਵਲੋਂ ਜਾਰੀ ਵੱਖ-ਵੱਖ ਹੁਕਮਾਂ ਅਨੁਸਾਰ 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਪਵਨ ਕੁਮਾਰ ਰਾਏ, ਨੌਨਿਹਾਲ ਸਿੰਘ, ਅਰੁਣ ਪਾਲ ਸਿੰਘ, ਰਾਜੇਸ਼ ਕੁਮਾਰ ਜੈਸਵਾਲ, ਗੁਰਿੰਦਰ ਸਿੰਘ ਢਿੱਲੋਂ, ਮੋਹਨੀਸ਼ ਚਾਵਲਾ, ਸੁਰਿੰਦਰਪਾਲ ਸਿੰਘ ਪਰਮਾਰ ਤੇ ਜਤਿੰਦਰ ਸਿੰਘ ਔਲਖ ਨੂੰ ਏ.ਡੀ.ਜੀ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ। ਇਸੇ ਤਰ੍ਹਾਂ 2004 ਬੈਚ ਦੇ ਆਈ.ਪੀ.ਐਸ. ਅਧਿਕਾਰੀ ਬਲਜੋਤ ਸਿੰਘ ਰਠੋੜ ਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਆਈ.ਜੀ. ਵਜੋਂ ਤੇ 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਤੇ ਉਪਿੰਦਰਜੀਤ ਸਿੰਘ ਘੁੰਮਣ ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਜਤਿੰਦਰ ਸਿੰਘ ਔਲਖ ਜਿਨ੍ਹਾਂ ਨੂੰ ਏ.ਡੀ.ਜੀ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ ਅਤੇ ਉਹ ਇਸ ਸਮੇਂ ਮੁਖੀ ਖੁਫ਼ੀਆ ਵਿਭਾਗ ਹਨ ਅਤੇ ਉਪਿੰਦਰਜੀਤ ਸਿੰਘ ਘੁੰਮਣ ਜਿਨ੍ਹਾਂ ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ ਅਤੇ ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਵਿਖੇ ਐਸ.ਐਸ.ਪੀ. ਹਨ। ਦੋਵੇਂ ਅਧਿਕਾਰੀ ਮੰਗਲਵਾਰ ਨੂੰ ਸੇਵਾ ਮੁਕਤ ਵੀ ਹੋ ਗਏ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …