2.4 C
Toronto
Wednesday, November 12, 2025
spot_img
Homeਪੰਜਾਬਜਲੰਧਰ ਦੇ ਸਾਬਕਾ ਡਿਪਟੀ ਮੇਅਰ ਸਣੇ 50 ਵਿਅਕਤੀਆਂ ਨੇ ਅਕਾਲੀ ਦਲ ਛੱਡਿਆ

ਜਲੰਧਰ ਦੇ ਸਾਬਕਾ ਡਿਪਟੀ ਮੇਅਰ ਸਣੇ 50 ਵਿਅਕਤੀਆਂ ਨੇ ਅਕਾਲੀ ਦਲ ਛੱਡਿਆ

ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਆਪਣੇ 50 ਦੇ ਕਰੀਬ ਸਾਥੀਆਂ ਨਾਲ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਰੇ ਮਨ ਨਾਲ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਦੀਆਂ ਅਹੁਦੇਦਾਰੀਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫੇ ਦੇ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ‘ਤੇ ਅਸਤੀਫਾ ਭੇਜਿਆ ਗਿਆ ਹੈ। ਕਮਲਜੀਤ ਸਿੰਘ ਭਾਟੀਆ ਨੇ ਕਿਹਾ ਕਿ ਉਹ ਲਗਭਗ 36 ਸਾਲ ਤੋਂ ਪਾਰਟੀ ਦੇ ਵਫਾਦਾਰ ਸਿਪਾਹੀ ਦੇ ਤੌਰ ‘ਤੇ ਕੰਮ ਕਰਦੇ ਆ ਰਹੇ ਹਨ ਪਰ ਪਾਰਟੀ ਨੇ ਉਨ੍ਹਾਂ ਦੀ ਅਤੇ ਉਸ ਦੇ ਪਰਿਵਾਰ ਦੀ ਹਰ ਕੁਰਬਾਨੀ ਨੂੰ ਅਣਗੌਲਿਆਂ ਕੀਤਾ ਗਿਆ ਹੈ। ਚਾਰ ਵਾਰ ਕੌਂਸਲਰ ਦੀ ਚੋਣ ਜਿੱਤੇ ਸਨ ਅਤੇ ਇਕ ਵਾਰ ਬਿਨਾਂ ਮੁਕਾਬਲਾ ਜਿੱਤ ਕੇ ਸੀਟ ਪਾਰਟੀ ਦੀ ਝੋਲੀ ਪਾਈ ਸੀ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਉਹ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਟਿਕਟ ਮੰਗ ਰਹੇ ਸਨ ਪਰ ਪਾਰਟੀ ਨੇ ਮੂਲੋਂ ਹੀ ਨਜ਼ਰ-ਅੰਦਾਜ਼ ਕਰ ਦਿੱਤਾ ਸੀ।

RELATED ARTICLES
POPULAR POSTS